ਭੀਖੀ/ਮਾਨਸਾ, 23 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਨਾਟਕ ‘ਜਗ ਚਾਨਣ ਹੋਆ’ ਸਥਾਨਕ ਗਊਸ਼ਾਲਾ ਭਵਨ ਵਿਖੇ ਕਰਵਾਇਆ ਗਿਆ।ਇਸ ਨਾਟਕ ਦੇ ਲੇਖਕ ਤੇ ਨਿਰਦੇਸ਼ਕ ਕੇਵਲ ਸਿੰਘ ਧਾਲੀਵਾਲ ਸਨ।
ਨਾਟਕ ਵਿਚਲੇ ਸਮੂਹ ਕਿਰਦਾਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਦਾ ਆਲੌਕਿਕ ਦ੍ਰਿਸ਼ ਪੇਸ਼ ਕੀਤਾ।ਗੁਰੂ ਨਾਨਕ ਦੇਵ ਜੀ ਦੇ ਬਚਪਨ ਤੋਂ ਲੈ ਕੇ ਤਾਲੀਮ ਲੈਣ ਸਮੇਂ ਪਾਂਧੇ ਨੂੰ ਦਿੱਤੇ ਗਏ ਉਪਦੇਸ਼, ਵਪਾਰ ਵਿਚ ਕੀਤਾ ਸੱਚਾ ਸੌਦਾ, ਮੋਦੀਖਾਨੇ ਵਿਚ ਤੇਰਾ ਤੇਰਾ ਤੋਲਣਾਂ, ਵੇਈਂ ਨਦੀ ਵਿਚ ਭਗਤੀ ਕਰਦਿਆਂ ਅਲੋਪ ਹੋ ਜਾਣਾ, ਭਾਈ ਲਾਲੋ ਦੀ ਹੱਕ ਦੀ ਕਮਾਈ ਦੇ ਮੁਕਾਬਲੇ ਮਲਿਕ ਭਾਗੋ ਦੀ ਲੁੱਟ ਖਸੁੱਟ ਅਤੇ ਹਰਾਮ ਦੀ ਕਮਾਈ ਦਾ ਨਿਚੋੜ ਕੱਢਣਾ ਆਦਿ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਲੀ ਰੱਖਿਆ।ਅਖ਼ੀਰ ਵਿਚ ਨਾਟਕ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਹੋਣ ਨਾਲ ਕੁੱਲ ਜਹਾਨ ਵਿੱਚ ਗਿਆਨ ਦਾ ਚਾਨਣ ਹੋਣ ਅਤੇ ਇਕ ਓਂਕਾਰ ਦਾ ਸੁਨੇਹਾ ਦੇ ਗਿਆ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਪਿੰਡ ਵਿੱਚ 550 ਪੌਦੇ ਲਗਾ ਕੇ ਵਾਤਾਵਰਣ ਦਿਵਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media