ਭੀਖੀ/ਮਾਨਸਾ, 23 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਤਹਿਤ ਡਿਪਟੀ
ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਅਤੇ ਬੈਡਮਿੰਟਨ ਕੋਰਟ ਦੀ ਸਫਾਈ ਕਰਵਾਈ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰਮਦਾਨ ਮਿਸ਼ਨ ਨੂੰ ਅੱਗੇ ਵਧਾਉੰਦਿਆ ਖੇਡ ਵਿਭਾਗ ਵਲੋਂ ਇਹ ਕਾਰਜ਼ ਕੀਤਾ ਗਿਆ ਹੈ।ਉਨ੍ਹਾਂ ਕਿ ਲੋਕਾਂ ਨੂੰ ਵੀ ਇਸ ਮਿਸ਼ਨ ਵਿਚ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਹਰ ਗਲੀ ਮੁਹੱਲੇ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇਸ ਮਿਸ਼ਨ ਵਿਚ ਪੂਰੀ ਸ਼ਮੂਹਲੀਅਤ ਬਰਕਰਾਰ ਰਹੇਗੀ।
ਜਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਦੌਰਾਨ ਜਿਮਨੇਜ਼ੀਅਮ ਹਾਲ ਕਾਫੀ ਧੂੜ ਮਿੱਟੀ ਨਾਲ ਭਰ ਗਿਆ ਸੀ।ਜਿਸ ਨੂੰ ਸਾਫ ਕਰਵਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਹੁਕਮਾਂ ਸਦਕਾ ਅਜਿਹੇ ਨੇਕ ਕਾਰਜਾਂ ਵਿਚ ਯੋਗਦਾਨ ਕਰਨ ਦਾ ਮੌਕਾ ਮਿਲਦਾ ਹੈ ਜੋ ਕਿ ਸਾਡਾ ਆਪਣਾ ਨੈਤਿਕ ਫਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਤੌਰ ਤੇ ਵੀ ਇਸ ਤਰ੍ਹਾਂ ਦੇ ਉਪਰਾਲੇ ਕਰਕੇ ਆਪਣੇ ਆਲੇ ਦੁਆਲੇ ਦੀ ਸੁੰਦਰਤਾ ਅਤੇ ਸਵੱਛਤਾ ਬਰਕਰਾਰ ਰੱਖਣੀ ਚਾਹੀਦੀ ਹੈ।
Punjab Post Daily Online Newspaper & Print Media