Friday, April 17, 2026

ਔਜਲਾ ਦੀਆਂ ਕੋਸਿਸ਼ਾਂ ਨੂੰ ਪਿਆ ਬੂਰ- ਸੰਯੁਕਤ ਰਾਸ਼ਟਰ ਵਲੋਂ ਪ੍ਰਦੂਸ਼ਣ ਮੁਕਤ ਕਰਨ ਲਈ ਅੰਮ੍ਰਿਤਸਰ ਦੀ ਚੋਣ

ਕੌਮਾਂਤਰੀ ਕਨਵੈਨਸ਼ਨ `ਚ ਔਜਲਾ ਨੇ ਉਠਾਇਆ ਸੀ ਮੁੱਦਾ
ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) –  ਲੋਕ ਸਭਾ ਹਲਕਾ ਅੰਮ੍ਰਿਤਸਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀਆਂ ਗੁਰੂ ਨਗਰੀ ਅੰਮ੍ਰਿਤਸਰ Gurjeet Aujlaਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦ ਸੰਯੁਕਤ ਰਾਸ਼ਟਰ ਵਲੋਂ ਅੰਮ੍ਰਿਤਸਰ ਦੇ ਹਵਾ ਪ੍ਰਦੂਸ਼ਣ ਨੂੰ ਦੂਰ ਕਰਨ ਲਈ ਚੋਣ ਕੀਤੀ ਗਈ।ਇਸ ਦਾ ਵਾਤਾਵਰਨ ਪ੍ਰੇਮੀਆਂ ਤੋਂ ਇਲਾਵਾ ਅੰਮ੍ਰਿਤਸਰ ਵਾਸੀਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ।ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਸੰਯੁਕਤ ਰਾਸ਼ਟਰ ਵਲੋਂ ਦੇਸ਼ ਦੇ ਤਿੰਨ ਸ਼ਹਿਰਾਂ ਦੇ ਹਵਾ ਪ੍ਰਦੂਸ਼ਣ ਦੀ ਜਾਂਚ ਕਰਨ ਤੇ ਉਸਨੂੰ ਦੂਰ ਕਰਨ ਲਈ ਚੋਣ ਕੀਤੀ ਗਈ ਸੀ ਜਿੰਨਾਂ ਵਿੱਚ ਅੰਮ੍ਰਿਤਸਰ ਦਾ ਨਾਮ ਵੀ ਸ਼ਾਮਿਲ ਹੈ।   
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਜੇਨੇਵਾ ਵਿਖੇ ਸੰਯੁਕਤ ਰਾਸ਼ਟਰ ਦੇ ਵਿਸ਼ਵ ਸਿਹਤ ਸੰਗਠਨ ਵਲੋਂ ਵਿਸ਼ਵ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਨ ਤੇ ਕਰਵਾਈ ਕੌਮਾਂਤਰੀ ਕਨਵੈਨਸ਼ਨ ਵਿੱਚ ਸਿਖਾਂ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਦੇ ਹੱਦ ਤੋਂ ਜਿਆਦਾ ਖਰਾਬ ਹੋ ਚੁੱਕੇ ਹਵਾ ਪ੍ਰਦੂਸ਼ਣ ਸੰਬੰਧੀ ਜਾਣੂ ਕਰਵਾਉਂਦਿਆਂ ਅਵਾਜ ਉਠਾਈ ਸੀ। ਜਿਸ `ਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਮਿਸ਼ਨ ਤਹਿਤ ਅੰਮ੍ਰਿਤਸਰ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਗੁਰੂ ਨਗਰੀ ਦੀ ਚੋਣ ਕਰਦਿਆਂ ਇਸ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਲਈ 26 ਜੂਨ ਨੂੰ ਸੰਯੁਕਤ ਰਾਸ਼ਟਰ ਦੀ ਇਕ ਟੀਮ ਇਸ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪੁੱਜ ਰਹੀ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply