Wednesday, August 26, 2026

ਐਮ.ਐਡ ਦੇ ਨਤੀਜੇ `ਚ ਪੂਜਾ ਰਾਣੀ ਪਹਿਲੇ ਤੇ ਹਰਪ੍ਰੀਤ ਕੌਰ ਦੂਜੇ ਸਥਾਨ `ਤੇ

ਲੌਂਗੋਵਾਲ, 23 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ਼ ਐਜੂਕੇਸ਼ਨ ਮਸਤੂਆਣਾ ਸਾਹਿਬ ਦੇ ਐਮ.ਐਡ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹਿਣ `ਤੇ ਵਿਦਿਆਰਥੀਆਂ ਨੇ ਕਾਲਜ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਲੈ ਕਿ ਪਾਸ ਕੀਤੀ।ਹੋਣਹਾਰ ਵਿਦਿਆਰਥਣ ਪੂਜਾ ਰਾਣੀ ਨੇ 9.05 (ਸੀ.ਜੀ.ਪੀ.ਏ) ਹਾਸਲ ਕਰਕੇ ਪਹਿਲੇ ਸਥਾਨ ਤੇ ਆਈ। ਇਸੇ ਤਰ੍ਹਾਂ ਹਰਪ੍ਰੀਤ ਕੌਰ ਨੇ 8.67 (ਸੀ.ਜੀ.ਪੀ.ਏ) ਲੈ ਕੇ ਦੂਸਰਾ ਅਤੇ ਮਨਪ੍ਰੀਤ ਕੌਰ ਨੇ 8.62 (ਸੀ.ਜੀ.ਪੀ.ਏ) ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਵਧੀਆ ਨਤੀਜੇ ਆਉਣ ਦੀ ਖੁਸ਼ੀ ਵਿਚ ਕਾਲਜ ਦੇ ਪ੍ਰਿੰਸੀਪਲ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਕੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ. ਸੁਖਦੀਪ ਕੌਰ ਅਤੇ ਸਾਰੇ ਅਧਿਆਪਕਾਂ ਨੇ ਐਮ.ਐਡ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਵੀ ਕੀਤਾ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply