ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਉਣ ਲਈ ਬਾਜਵਾ ਪਰਿਵਾਰ ਨੇ ਕੀਤੇ ਸਨ ਯਤਨ
ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਮੈਮੋਰੀਅਲ ਬਣਾਉਣ ਲਈ ਕਾਂਗਰਸ ਪਾਰਟੀ ਦੀ ਸਪੋਕਸਪਰਸਨ
ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਵਲੋਂ ਕੀਤੇ ਗਏ ਸੰਘਰਸ਼ ਸਦਕਾ ਪੰਜਾਬ ਸਰਕਾਰ ਨੇ ਇਸ ਮੈਮੋਰੀਅਲ ਨੂੰ ਮਨਜ਼ੂਰੀ ਦੇ ਦਿੱਤੀ ਹੈ।ਬਾਜਵਾ ਦੰਪਤੀ ਨੂੰ ਮਿਲੀ ਇਸ ਕਾਮਯਾਬੀ ਕਾਰਨ ਸ਼ਹਿਰ ਦੇ ਵੱਖ-ਵੱਖ ਕਲੱਬਾਂ ਅਤੇ ਗੁਰਦੁਆਰਾ ਕਮੇਟੀਆਂ ਵਲੋਂ ਬਾਜਵਾ ਪਰਿਵਾਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।ਦੱਸਣਯੋਗ ਹੈ ਕਿ ਸ਼ਹੀਦ ਊਧਮ ਸਿੰਘ ਮੈਮੋਰੀਅਲ ਬਣਵਾਉਣ ਦੀ ਮੰਗ ਸਥਾਨਕ ਸ਼ਹੀਦ ਊਧਮ ਸਿੰਘ ਯਾਦਗਾਰ ਸੰਘਰਸ਼ ਕਮੇਟੀ ਵਲੋਂ ਕੀਤੀ ਗਈ ਸੀ।ਜੰਗੀਰ ਸਿੰਘ ਰਤਨ, ਰਾਜਿੰਦਰ ਸਿੰਘ ਕੈਫੀ, ਚਮਕੌਰ ਸਿੰਘ, ਕਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਲੀਲਾ ਨੇ ਇਸ ਸਮੇਂ ਕਿਹਾ ਕਿ ਬਾਜਵਾ ਪਰਿਵਾਰ ਸ਼ਹੀਦ ਦੀ ਯਾਦਗਾਰ ਬਣਵਾਉਣ ਲਈ ਕੀਤੇ ਗਏ ਯਤਨ ਪ੍ਰਸੰਸਾਯੋਗ ਹਨ।ਇਸ ਲਈ ਉਹ ਸਾਰੇ ਬਾਜਵਾ ਪਰਿਵਾਰ ਦਾ ਧੰਨਵਾਦ ਕਰਦੇ ਹਨ।
ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਸ਼ਹੀਦਾਂ ਲਈ ਹਮੇਸ਼ਾਂ ਸੰਜ਼ੀਦਾ ਹੈ।ਸ਼ਹੀਦ ਊਧਮ ਸਿੰਘ ਦੇਸ਼ ਦੀ ਆਨ ਤੇ ਸ਼ਾਨ ਲਈ ਦਿੱਤੀ ਗਈ ਕੁਰਬਾਨੀ ਹਮੇਸ਼ਾਂ ਦੇਸ਼ਵਾਸੀ ਹਮੇਸ਼ਾਂ ਯਾਦ ਰੱਖਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਦੀ ਯਾਦ `ਚ ਮੈਮੋਰੀਅਲ ਬਣਵਾਉਣ ਲਈ 265 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਮੈਮੋਰੀਅਲ ਦਾ ਕੰਮ ਸ਼ੁਰੂ ਕਰਵਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਟੈਂਡਰ ਵੀ ਕੱਢਿਆ ਜਾ ਚੁੱਕਾ ਹੈ।
ਇਸ ਮੌਕੇ ਮਲਕੀਤ ਸਿੰਘ, ਅਵਤਾਰ ਸਿੰਘ, ਜੀਤ ਸਿੰਘ, ਅਮਰੀਕ ਸਿੰਘ, ਮਹਿੰਦਰ ਸਿੰਘ ਆਦਿ ਵੀ ਮੌਜੂਦ ਸਨ।
Punjab Post Daily Online Newspaper & Print Media