Monday, September 21, 2026

ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ

ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ OP SOniਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ।ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ਼ ਵੀ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਸਤੀਸ਼ ਚੰਦਰਾ, ਓ.ਐਸ.ਡੀ ਟੂ ਸੀ.ਐਮ ਕੈਪਟਨ ਸੰਦੀਪ ਸੰਧੂ, ਪੰਜਾਬ ਸਕੂਲ ਸਿਖਿਆ ਬੋਰਡ ਦੇ ਵਾਇਸ ਚੈਅਰਮੈਨ ਬਲਦੇਵ ਸਚਦੇਵਾ, ਡਾਇਰੈਕਟਰ ਮੈਡੀਕਲ ਐਜੂਕੇਸ਼ਨ ਡਾ. ਅਵਨੀਸ਼ ਕੁਮਾਰ, ਡਾ. ਕੇ.ਡੀ ਸਿੰਘ ਰਜਿਸਟਰਾਰ ਨਰਸਿੰਗ ਕੌਸਲ ਪੰਜਾਬ, ਡਾ. ਤੇਜਿੰਦਰ ਸਿੰਘ ਚੈਅਰਮੈਨ ਹੋਮੋਪੈਥੀ ਕੌਸਲ ਪੰਜਾਬ, ਡਾ. ਏ.ਐਸ. ਸ਼ੇਖੋ, ਪ੍ਰਧਾਨ ਪੰਜਾਬ ਮੈਡੀਕਲ ਕੋਸਲ, ਡਾ. ਰਾਜ ਖੁਲਰ ਚੈਅਰਮੈਨ ਪੰਜਾਬ ਫਾਰਮੈਸੀ ਕੌਂਸਲ ਅਤੇ ਜਗਪਾਲ ਸਿੰਘ ਅਬੁਲਖੁਰਾਣਾ ਹਾਜਰ ਸਨ।  

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply