Saturday, August 1, 2026

ਵੂਮੈਨ ਅੱਗਰਵਾਲ ਸਭਾ ਵੱਲੋਂ ਲੜਕੀਆਂ ਲਈ ਸੈਲਫ ਡਿਫੈਂਸ ਟਰੇਨਿੰਗ ਕੈਂਪ ਦਾ ਆਯੋਜਨ

PUNJ2606201906ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ `ਚ ਸਕੂਲੀ ਵਿਦਿਆਰਥਣਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਣ ਲਈ ਇੱਕ 7 ਦਿਨਾਂ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜੂਡੋ ਕਰਾਟੇ ਕੋਚ ਜਗਸੀਰ ਵਰਮਾ ਨੇ ਆਪਣੇ ਸਹਿਯੋਗੀ ਕੋਚ ਸਾਥੀਆਂ ਨਾਲ ਮਿਲ ਕੇ ਲੜਕੀਆਂ ਨੂੰ ਜੂਡੋ ਕਰਾਟੇ ਆਦਿ ਦੀ ਟਰੇਨਿੰਗ ਦੇ ਕੇ ਸੈਲਫ ਡਿਫੈਂਸ ਕਰਨ ਦੀ ਸਿਖਲਾਈ ਦਿੱਤੀ।ਵੂਮੈਨ ਅੱਗਰਵਾਲ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਨੇ ਦੱਸਿਆ ਕਿ ਲੜਕੀਆਂ ਦੇ ਮਨੋਬਲ ਵਿੱਚ ਵਾਧਾ ਕਰਨ ਅਤੇ ਮਨਚਲੇ ਨੌਜਵਾਨਾਂ ਵੱਲੋਂ ਲੜਕੀਆਂ ਨਾਲ ਛੇੜ-ਛਾੜ ਕਰਨ ਵਾਲੇ ਅਨਸਰਾਂ ਦਾ ਮੂੰਹਤੋੜ ਜਵਾਬ ਦੇਣ ਲਈ ਸਕੂਲੀ ਵਿਦਿਆਰਥਣਾਂ ਨੂੰ ਇਸ 7 ਰੋਜਾ ਕੈਂਪ ਵਿੱਚ ਸੈਲਫ ਡਿਫੈਂਸ ਦੀ ਟਰੇਨਿੰਗ ਦਿਲਵਾਈ ਗਈ ਹੈ ਤਾਂ ਜੋ ਵਿਦਿਆਰਥਣਾਂ ਲੋੜ ਪੈਣ `ਤੇ ਘਬਰਾਉਣ ਦੀ ਬਜਾਏ ਮੁਕਾਬਲਾ ਕਰਕੇ ਆਪਣੀ ਸੁਰੱਖਿਆ ਯਕੀਨੀ ਬਣਾ ਸਕਣ।
 ਇਸ ਮੌਕੇ ਕੋਚ ਜਗਸੀਰ ਵਰਮਾ, ਉਹਨਾਂ ਦੇ ਸਾਥੀਆਂ ਅਤੇ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਅੱਗਰਵਾਲ ਵੂਮੈਨ ਸਭਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply