Saturday, August 1, 2026

ਡਾਇਰੈਕਟਰ ਸਲਾਇਟ ਵਲੋਂ ਲਾਏ ਗਏ ਬੂਟੇ

PUNJ2606201909ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਇਸ ਸਮੇਂ ਕਿਹਾ ਕਿ ਸਰਕਾਰਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਚਾਹੀਦਾ ਹੈ ਕਿ ਜਿੱਥੇ ਜਿੱਥੇ ਵੀ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਸੜਕਾਂ ਦੇ ਨਾਲ ਛਾਂਦਾਰ ਰੁੱਖ ਲਗਾਏ ਜਾਣ।  ਇਸ ਦੇ ਨਾਲ ਹੀ ਆਪਣੇ ਬੱਚਿਆਂ ਦੇ ਜਨਮ ਦਿਨ ਤੇ ਇੱਕ ਵਿਅਕਤੀ ਵੱਲੋਂ ਪੰਜ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ । ਇਸ ਮੌਕੇ ਉਨ੍ਹਾਂ ਨਾਲ ਡਾ. ਮਨੋਜ ਗੋਇਲ, ਬੂਟਾ ਸਿੰਘ ਹੀਰੋਂ, ਕਮਲਜੀਤ ਸਿੰਘ ਵਿੱਕੀ, ਮਦਨ ਮੋਹਨ, ਚਮਕੌਰ ਸਿੰਘ, ਅਮਰੀਕ ਸਿੰਘ ਅਤੇ ਸੰਸਥਾ ਦੇ ਵਿਦਿਆਰਥੀ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply