ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਯੂਨੀਅਨ ਪੰਜਾਬ ਦੀ ਪ੍ਰਧਾਨ ਗੁਰਮੀਤ ਕੌਰ ਵਲੋਂ ਆਪਣੀ ਜਥੇਬੰਦੀ ਦੀਆਂ ਸਾਥਣਾਂ ਨਾਲ ਮਿਲ ਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਨੂੰ ਅਮਰੀਕ ਸਿੰਘ ਸੰਧੂ ਰਾਹੀਂ ਮੰਗ ਪੱਤਰ ਦਿੱਤਾ ਗਿਆ।ਸੂਬਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਉਹ 10-10 ਸਾਲਾਂ ਤੋਂ ਕੰਟਰੈਕਟ ਦੇ ਆਧਾਰ `ਤੇ ਕੰਮ ਕਰਦੀਆਂ ਰਹੀਆਂ ਹਨ।ਪਰ ਸਰਕਾਰ ਉਨਾਂ ਨੂੰ ਰੈਗੂਲਰ ਕਰਨ ਦੀ ਕੋਈ ਵੀ ਤਜਵੀਜ਼ ਨਹੀਂ ਬਣਾ ਰਹੀ ਅਤੇ ਨਾ ਹੀ ਬਰਾਬਰ ਕੰਮ ਬਰਾਬਰ ਤਨਖਾਹ ਦੀ ਨੀਤੀ ਨੂੰ ਲਾਗੂ ਕਰ ਰਹੀ ਹੈ।ਬਹੁਤ ਸਾਰੀਆਂ ਮਲਟੀਪਰਪਜ਼ ਹੈਲਥ ਵਰਕਰਾਂ ਦੀ ਉਮਰ 40 ਤੋਂ 45 ਸਾਲ ਦੇ ਕਰੀਬ ਹੋ ਚੁੱਕੀ ਹੈ ਅਤੇ ਉਨ੍ਹਾਂ ਦਾ ਭਵਿੱਖ ਧੁੰਦਲਾ ਹੁੰਦਾ ਜਾ ਰਿਹਾ ਹੈ।ਉਨਾਂ ਕਿਹਾ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਜੂਨ ਮਹੀਨੇ ਦੀਆਂ ਮਹੀਨਾਵਾਰ ਰਿਪੋਰਟਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਨਾਲ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ।ਇਸ ਮੌਕੇ ਉਨ੍ਹਾਂ ਨਾਲ ਰਾਜਿੰਦਰ ਕੌਰ, ਪਿੰਕੀ ਰਾਣੀ, ਰਮਨ ਕੌਰ, ਬਿੰਦਰ ਕੌਰ, ਸੁਖਜੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media