Saturday, August 1, 2026

ਸਲਾਈਟ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ

PUNJ2606201913ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –    ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਸਲਾਈਟ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੈਕਚਰ ਪੇਸ਼ ਕੀਤੇ ਜਾਣਗੇ।ਇਸ ਤੋਂ ਇਲਾਵਾ ਨਸ਼ਿਆਂ ਤੋਂ ਰਹਿਤ ਜਿੰਦਗੀ ਜਿਊਣ ਲਈ ਪ੍ਰੇਰਿਤ ਕਰਦਾ ਨੁੱਕੜ ਨਾਟਕ ਖਿੱਚ ਦਾ ਕੇਂਦਰ ਬਣੇਗਾ।ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਵੀ ਹੋਵੇਗੀ।
    ਉਨ੍ਹਾਂ ਕਿਹਾ ਕਿ ਹਰੇਕ ਸਮਾਜਿਕ, ਧਾਰਮਿਕ ਜਥੇਬੰਦੀਆਂ ਨੂੰ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਇਸ ਮਿਸ਼ਨ ਨੂੰ ਤਨ ਤੇ ਮਨ ਨਾਲ ਲਾਗੂ ਕਰਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰ ਸਕੀਏ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply