ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ (ਪੀ.ਸੀ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪਾਰਕਿੰਗ ਦਾ ਠੇਕਾ ਸਾਲ 2019-20 (01-07-2019 ਤੋਂ 31-03-2020 ਤੱਕ) ਲਈ ਖੁੱਲੀ ਬੋਲੀ ਰਾਹੀਂ ਦਿੱਤਾ ਜਾਣਾ ਹੈ।ਜਿਸ ਸਬੰਧੀ 1 ਜੁਲਾਈ 2019 ਨੂੰ ਸਵੇਰੇ 11:00 ਵਜੇ ਦਫਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਖੁੱਲੀ ਬੋਲੀ ਕਰਵਾਈ ਜਾਣੀ ਹੈ।ਉਨ੍ਹਾਂ ਦੱਸਿਆ ਕਿ ਬੋਲੀ ਦੀ ਸ਼ਰਤਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਨਾਜਰ ਸ਼ਾਖਾ, ਕਮਰਾ ਨੰ: 109 ਦਫਤਰ ਡਿਪਟੀ ਕਮਿਸ਼ਨਰ ਤੋਂ 28 ਜੂਨ 2019 ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media