Sunday, May 3, 2026

ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਪਿੰਡ ਮਿਰਜ਼ਾਪੁਰ `ਚ ਕਿਸਾਨ ਜਾਗਰੁਕਤਾ ਕੈਂਪ ਲੱਗਾ

PUNJ2606201918ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੱੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ `ਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ  ਮਿਸ਼ਨ ਤੰਦਰੁਸਤ ਪੰਜਾਬ ਚਲਾਈ ਜਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਨਾਲਾ, ਢਾਕੀ ਸੈਦਾਂ, ਨਲੂੰਗਾ, ਖੋਬਾ, ਫਰੀਦਾਨਗਰ, ਕਟਾਰੂਚੱਕ ਅਤੇ ਮਿਰਜ਼ਾਪੁਰ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਏ ਗਏ।ਇਸ ਮੁਹਿੰਮ ਵਿੱਚ ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਪਸਰ,ਸੁਦੇਸ਼ ਕੁਮਾਰ ਅਤੇ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ ਨੇ ਅਹਿਮ ਭੂਮਿਕਾ ਨਿਭਾਈ।ਪਿੰ ਡ ਮਿਰਾਜ਼ਪੁਰ ਵਿੱਚ ਲਗਾਏ ਗਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।PUNJ2606201919
ਇਸ ਸਮੇਂ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ, ਜਗਦੀਸ਼ ਸਿੰਘ ਸਾਬਕਾ ਸਰਪੰਚ, ਸ੍ਰੀਮਤੀ ਸਾਕਸ਼ੀ ਖੇਤੀ ਉਪ ਨਿਰੀਖਕ, ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਜੀਵਨ ਲਾਲ, ਰਘਬੀਰ ਸਿੰਘ, ਰਾਮੇਸ਼ ਚੰਦਰ, ਸਰਪੰਚ ਜਸਬੀਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਗੌਰਵ ਕੁਮਾਰ, ਦੀਪਕ ਕੁਮਾਰ ਦੀਪੂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
       ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ 15 ਜੁਲਾਈ ਤੱਕ ਪਿੰਡਾਂ ਵਿੱਚ ਜੇਕਰ ਕਿਤੇ ਕੋਈ ਖਰਾਨ ਬੋਰ ਖੱਲਾ ਮਿਲਦਾ ਹੈ ਤਾਂ ਉਸ ਨੂੰ ਪੂਰ ਦਿੱਤਾ ਜਾਵੇ ਤਾਂ ਜੋ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਿਆ ਜਾ ਸਕੇ।ਉਨਾਂ ਕਿਹਾ ਕਿ ਜੇਕਰ 15 ਜੁਲਾਈ ਤੋਂ ਬਾਅਦ ਕੋਈ ਬੋਰ ਖੁੱਲਾ ਮਿਲਦਾ ਹੈ ਤਾਂ ਉਸ ਦੇ ਮਾਲਿਕ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।ਉਨਾਂ ਕਿਹਾ ਕਿ ਝੋਨੇ ਦੀ ਕਾਸਤ ਉਨਾਂ ਖੇਤਰਾਂ ਵਿੱਚ ਹੀ ਕੀਤੀ ਜਾਣੀ ਚਾਹੀਦੀ ਹੈ ਜਿਥੇ ਪਾਣੀ ਦੀ ਬਹੁਤਾਤ ਅਤੇ ਭਾਰੀਆਂ ਜ਼ਮੀਨਾਂ ਹਨ।ਉਨਾਂ ਕਿਹਾ ਕਿ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਬੀਜ ਉਪਰ ਪ੍ਰਤੀ ਕਿਲੋ 90/- ਰੁਪਏ ਸਬਸਿਡੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਹ ਸਬਸਿਡੀ ਵਿਭਾਗ ਵਲੋਂ ਸਿਫਾਰਸ਼ ਹਾਈਬ੍ਰਿਡ ਕਿਸਮਾਂ `ਤੇ ਹੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਕਿਸਾਨ ਕਿਸੇ ਵੀ ਨਿੱਜੀ ਮੱਕੀ ਦੇ ਬੀਜ ਦੇ ਵਿਕ੍ਰੇਤਾ ਤੋਂ ਸਿਫਾਰਸ਼ ਕਿਸਮਾਂ ਦਾ ਬੀਜ ਖ੍ਰੀਦ ਕਰਨ ਉਪਰੰਤ ਬਿੱਲ/ਬੈਂਕ ਦੀ ਕਾਪੀ ਅਤੇ ਬਿਨੈਪੱਤਰ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਏਗਾ ਅਤੇ ਸਬਸਿਡੀ ਦੀ ਰਕਮ ਲਾਭਪਾਤਰੀ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।
ਡਾ. ਮਨਦੀਪ ਕੌਰ ਨੇ ਕਿਹਾ ਕਿ ਚਾਲੂ ਸਾਉਣੀ ਦੌਰਾਨ ਬਲਾਕ ਪਠਾਨਕੋਟ ਵਿੱਚ 50 ਏਕੜ ਰਕਬੇ ਵਿੱਚ ਮੱਕੀ ਦੀ ਫਸਲ ਵਿੱਚ ਤੁਪਕਾ ਸਿੰਚਾਈ ਵਿਧੀ ਦੀ ਵਰਤੋਂ ਕਰਦੇ ਹੋਏ ਪ੍ਰਦਰਸ਼ਨੀਆਂ ਲਗਾਉਣ ਦੀ ਯੋਜਨਾ ਬਣਾਈ ਗਈ ਹੈ।ਉਨਾਂ ਕਿਹਾ ਕਿ ਇੱਕ ਏਕੜ ਰਕਬੇ ਵਿੱਚ ਤੁਪਕਾ ਸਿੰਚਾਈ ਵਿਧੀ ਲਗਾਉਣ ਤੇ ਕੁੱਲ 1 ਲੱਖ 35 ਹਜ਼ਾਰ ਖਰਚਾ ਆਉਣ ਦੀ ਸੰਭਾਵਨਾ ਹੈ ਪਰ ਕਿਸਾਨ ਵੱਲੋਂ ਸਿਰਫ 10000/-ਰੁਪਏ ਪ੍ਰਤੀ ਏਕੜ ਹੀ ਖਰਚੇ ਜਾਣੇ ਹਨ, ਬਾਕੀ ਦਾ ਖਰਚਾ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਵਲੋਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32000-33000 ਹੋਣੀ ਬਹੁਤ ਜ਼ਰੂਰੀ ਹੈ।ਉਨਾਂ  ਨੇ ਕਿਹਾ ਕਿ ਪਿੰਡਾਂ ਵਿੱਚ ਜੇਕਰ ਕਿਸੇ ਪਿੰਡ ਵਿੱਚ ਕੋਈ ਬੋਰ ਖਰਾਬ ਜਾਂ ਖੁੱਲਾ ਪਿਆ ਹੈ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਜੋ ਕੋਈ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।
ਉਨਾਂ ਨੇ ਕਿਹਾ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਸ਼ਾਂ ਅਨੁਸਾਰ ਡਾਇਆ ਖਾਦ ਪਾਈ ਗਈ ਹੈ ਤਾਂ ਸਾਉਣੀ ਦੀਆਂ ਫਸਲਾਂ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਅਤੇ ਦੀਪਕ ਕੁਮਾਰ ਨੇ ਮੱਕੀ ਦੀ ਸਫਲ ਕਾਸ਼ਤ ਕਰਨ ਦੇ ਨੁਕਤੇ ਸਾਂਝੇ ਕੀਤੇ।ਗੌਰਵ ਕੁਮਾਰ ਨੇ ਕਿਹਾ ਕਿ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਜ਼ਰੂਰੀ ਹੈ ਕਿ ਜੰਗਲੀ ਅਤੇ ਅਵਾਰਾ ਪਸ਼ੂਆਂ ਦੇ ਪ੍ਰਬੰਧ ਦੇ ਨਾਲ ਨਾਲ ਮੱਕੀ ਦੇ ਮੰਡੀਕਰਨ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ।ਉਨਾਂ ਕਿਹਾ ਕਿ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਕੰਡਿਆਲੀ ਤਾਰ ਤੇ ਕੰਢੀ ਖੇਤਰ ਤੋਂ ਬਾਹਰਲੇ ਕਿਸਾਨਾਂ ਨੂੰ ਵੀ ਸਬਸਿਡੀ ਦਿੱਤੀ ਜਾਵੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply