Saturday, August 1, 2026

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ

ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ
ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) –  ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ PUNJ2606201922ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ ਦੀ ਕੀਤੀ ਸ਼ਨਾਖਤ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੇਸ਼ ਕੀਤਾ ਗਿਆ।

       ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਅਜਿਹੇ ਅਪਰਾਧੀਆਂ ਲਈ ਇਤਹਿਆਦੀ ਹਿਰਾਸਤ ਮੁਹੱਈਆ ਕਰਵਾਉਂਦਾ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਐਨ.ਡੀ.ਪੀ.ਐਸ. ਤਹਿਤ ਅਪਰਾਧੀਆਂ ਲਈ ਤੇਜ਼ ਸੁਣਵਾਈ ਵਾਸਤੇ ਫਾਸਟ ਟਰੈਕ ਅਦਾਲਤਾਂ ਦਾ ਵੀ ਸੁਝਾਅ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਫਾਸਟ ਟਰੈਕ ਅਦਾਲਤਾਂ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਦਾ ਮਾਮਲਾ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕੋਲ ਉਠਾਉਣਗੇ।

       ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ  ਪੁਲਿਸ ਮੁਖੀਆਂ ਨਾਲ ਨਸ਼ਿਆਂ ਦੇ ਖਾਤਮੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ‘ਤੇ ਵੀ ਵਿਚਾਰਾਂ ਕੀਤੀਆਂ। ਇਹ ਵੀਡਿਓ ਕਾਨਫਰੈਂਸ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਸ਼ਿਆਂ ਦੀ ਅਲਾਮਤ ਵਿਰੁੱਧ ਵਿਆਪਕ ਕਾਰਜ ਯੋਜਨਾ ਬਾਰੇ ਗਠਿਤ ਕੀਤੇ ਸਲਾਹਕਾਰੀ ਗਰੁੱਪ ਦੀ ਮੀਟਿੰਗ ਤੋਂ ਬਾਅਦ ਕੀਤੀ ਗਈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply