Saturday, October 17, 2026

ਦਿੱਲੀ `ਚ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ- ਲੌਂਗੋਵਾਲ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਲੋਂ Gobind-Singh-Longowal-300x283ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਇਸ ਸੈਮੀਨਾਰ ਤੋਂ ਇਲਾਵਾ ਦਿੱਲੀ ਦੇ ਇੰਡੀਆ ਗੇਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਸ਼੍ਰੋਮਣੀ ਕਮੇਟੀ ਕਰਵਾਏਗੀ। ਇਸੇ ਤਰ੍ਹਾਂ ਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿਚ ਵੀ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼ ਦੁਨੀਆਂ ਅੰਦਰ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਪਹੁੰਚ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵੱਖ-ਵੱਖ ਦੇਸ਼ਾਂ ਅੰਦਰ ਵੀ ਗੁਰਮਤਿ ਸਮਾਗਮ ਕਰਵਾਏਗੀ। ਇਸੇ ਤਹਿਤ ਗੁਰੂ ਸਾਹਿਬ ਜੀ ਦੇ ਮਨੁੱਖੀ ਏਕਤਾ, ਸਦਭਾਵਨਾ ਅਤੇ ਭਰਾਤਰੀ ਭਾਵ ਸੁਨੇਹੇ ਨੂੰ ਪ੍ਰਚਾਰਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਖ-ਵੱਖ ਗੁਰਮਤਿ ਸਮਾਗਮਾਂ, ਸੈਮੀਨਾਰਾਂ ਤੇ ਨਗਰ ਕੀਰਤਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖੇਗੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply