ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਹਲਕਾ ਦੱਖਣੀ ਵਾਰਡ ਨੰ. 33 ਦੇ ਅਧੀਨ ਆੳਂਦੀ ਪੁਲਿਸ ਚੋਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ. ਸਵਿੰਦਰ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਇਲਾਕੇ ‘ਚੋਂ ਨਸ਼ਿਆ ਦਾ ਖਾਤਮਾ ਕਰਨ ਲਈ ਅੱਜ ਇਲਾਕੇ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਚੋਂਕੀ ਵਿਖੇ ਬੁਲਾ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਮੈਡੀਕਲ ਸਟੋਰਾ ਵਾਲਿਆ ਨੂੰ ਕਿਹਾ ਕਿ ਉਹ ਆਪਣੀਆਂ ਦੁਕਾਨਾ ਉੱਤੇ ਕੋਈ ਵੀ ਅਜਿਹੀ ਦਵਾਈ ਨਾ ਰੱਖਣ, ਜਿਸਦੀ ਲੋਕ ਨਸ਼ਿਆ ਲਈ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾ ਤੋ ਕੋਈ ਵੀ ਨਸ਼ਈ ਵਿਅਕਤੀ ਨਸ਼ੇ ਸਬੰਧੀ ਦਵਾਈ ਲੈਣ ਲਈ ਤੰਗ ਪਰੇਸ਼ਾਨ ਕਰਦਾ ਹੈ। ਤਾਂ ਇਸ ਸਬੰਧੀ ਪੁਲਿਸ ਦਾ ਸਹਿਯੋਗ ਲਿਆ ਜਾਵੇ। ਪਰ ਜੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਟੋਰਾਂ ਤੇ ਮਾਰੇ ਗਏ ਛਾਪਿਆਂ ਦੋਰਾਨ ਕੋਈ ਨਸ਼ੀਲੀ ਦਵਾਈ ਫੜੀ ਗਈ ਤਾਂ ਉਹਨਾ ਨੂੰ ਬਖਸ਼ਿਆ ਨਹੀ ਜਾਵੇਗਾ। ਇਸ ਮੋਕੇ ਕੋਂਸਲਰ ਅਮਰੀਕ ਸਿੰਘ ਲਾਲੀ ਦੇ ਬੇਟੇ ਡਾ. ਸਤਿੰਦਰ ਸਿੰਘ, ਭਗਵੰਤ ਸਿੰਘ, ਡਾ. ਬਲਵਿੰਦਰ ਸਿੰਘ, ਬਲਰਾਜ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਭੱਟੀ, ਹਰਚਰਨ ਸਿੰਘ ਆਦਿ ਹਾਜਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …