ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਬੱਚਿਆਂ ਦੀ ਸਿੱਖ ਧਰਮ ਪ੍ਰਤੀ ਲਗਨ ਵਧਾਉਣ ਲਈ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਸੁਸਾਇਟੀ ਆਗੂ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿੱਖ ਧਰਮ ਪ੍ਰਤੀ ਉਤਸ਼ਾਹ ਵਧਾਉਣ ਲਈ ਵੱਖ-ਵੱਖ ਪਿੰਡਾਂ ਦੇ ਕਰੀਬ 300 ਬੱਚਿਆਂ ਦੇ ਮੁਕਾਬਲੇ ਕਰਵਾਇਆ ਜਾ ਰਹੇ ਹਨ। ਇਸ ਲਈ ਪਿੰਡ ਪਿੰਡ ਜਾ ਕੇ ਬੱਚਿਆਂ ਦੇ ਟੈਸਟ ਲਏ ਜਾ ਰਹੇ ਹਨ।ਇਸੇ ਕੜੀ ਤਹਿਤ ਪਿੰਡ ਮਾਖਾ ਚਹਿਲਾਂ ਵਿੱਚ 32 ਬੱਚਿਆਂ ਦੇ ਟੈਸਟ ਲਏ ਗਏ, ਜਿਨ੍ਹਾਂ ਵਿੱਚੋਂ 6 ਬੱਚੇ ਫਾਈਨਲ ਮੁਕਾਬਲੇ ਲਈ ਚੁਣੇ ਗਏ।
ਇਸ ਸਮੇਂ ਗਿਆਨੀ ਹਰਜਿੰਦਰ ਸਿੰਘ ਮੁਖੀ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਭਾਈ ਗੁਰਦੀਪ ਸਿੰਘ ਭੀਖੀ, ਗੁਰਵਿੰਦਰ ਸਿੰਘ ਭੀਖੀ, ਜੀਵਨ ਸਿੰਘ ਭੀਖੀ, ਸੁਖਰਾਜ ਸਿੰਘ ਅਤਲਾ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਗ੍ਰੰਥੀ ਕਾਕਾ ਸਿੰਘ ਮਾਖਾ ਅਤੇ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media