Wednesday, September 23, 2026

ਸਰਕਾਰ ਦੀ ਅਰਥੀ ਫੂਕੀ ਗਈ

PUNJ2706201902ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ (ਪੰਜਾਬ) ਦੇ ਆਗੂ ਸੁਖਚੈਨ ਸਿੰਘ ਨੇ ਕਿਹਾ ਕਿ ਪਿੰਡ ਮੀਮਸਾ (ਸੰਗਰੂਰ) ਵਿਖੇ ਔਰਤ ਮਜ਼ਦੂਰ ਆਗੂ ਦੀ ਗ੍ਰਿਫ਼ਤਾਰੀ ਦੇ ਵਿਰੋਧ `ਚ ਪਿੰਡ `ਚ ਰੋਸ ਮਾਰਚ ਕਰਨ ਉਪਰੰਤ ਵਾਪਸ ਆ ਰਹੇ ਮਜ਼ਦੂਰ-ਨੌਜਵਾਨ ਆਗੂਆਂ `ਤੇ ਪੁਲਿਸ-ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਪਿੰਡ ਜੱਖਲਾਂ ਵਿਖੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ `ਚ ਵੱਖ-ਵੱਖ ਆਗੂ ਗੰਭੀਰ ਜ਼ਖਮੀ ਹੋ ਗਏ।ਐਕਸ਼ਨ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਗੂਆਂ `ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ ਤੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।ਪਿੰਡ ਦੇ ਸਮੂਹ ਦਲਿਤ ਭਾਈਚਾਰੇ ਨੇ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ `ਤੇ 1 ਜੁਲਾਈ ਨੂੰ ਧੂਰੀ ਵਿਖੇ ਕੀਤੇ ਜਾ ਰਹੇ ਰੋਸ ਮਾਰਚ `ਚ ਪਹੁੰਚਣ ਦਾ ਐਲਾਨ ਕੀਤਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply