ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਵਾਹਰ ਨਵੋਦਿਆ ਵਿਦਿਆਲਿਆ ਵਿਚ 6 ਵੀਂ ਕਲਾਸ ਲਈ ਚੁਣੇ ਗਏ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਸਨਮਾਨਿਤ ਕੀਤਾ।ਇਨ੍ਹਾਂ ਬੱਚਿਆਂ ਦੀ ਚੋਣ ਵਿਚ ਸਹਾਇਕ ਅਧਿਆਪਕ ਹਿਮਾਂਸ਼ੂ ਸਿੰਗਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਕੀਤਾ ਜਾ ਰਿਹਾ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਨਾਲ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਇਕ ਪਲੇਟਫਾਰਮ ਅਤੇ ਮੌਕਾ ਮੁਹੱਈਆ ਹੁੰਦਾ ਹੈ, ਜਿਸ ਨਾਲ ਉਹ ਆਪਣੇ ਹੁਨਰ ਦੀ ਵਰਤੋ ਕਰਦੇ ਹੋਏ ਜ਼ਿੰਦਗੀ ਵਿਚ ਅੱਗੇ ਵਧ ਸਕਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਅਧਿਕਾਪਕ ਆਪਣੇ ਵਿਭਾਗ ਲਈ ਪ੍ਰੇਰਨਾਸ੍ਰੋਤ ਹਨ ਅਤੇ ਰੋਲ ਮਾਡਲ ਦਾ ਕੰਮ ਕਰਦੇ ਹਨ।ਅਖ਼ੀਰ ਵਿੱਚ ਉਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਧਿਆਪਕ ਹਿਮਾਂਸ਼ੂ ਸਿੰਗਲਾ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਵਿਚੋਂ ਰਮਨਦੀਪ ਸਿੰਘ ਬਰੇਟਾ, ਗਗਨਦੀਪ ਸਿੰਘ ਅਤੇ ਰਸ਼ਦੀਪ ਕੌਰ ਪਿੰਡ ਖੱਤਰੀਵਾਲਾ, ਨਾਨਕ ਸਿੰਘ ਪਿੰਡ ਸਿਰਸੀਵਾਲਾ ਦੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6 ਵੀਂ ਕਲਾਸ ਲਈ ਚੋਣ ਹੋਈ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥੀ ਰਮਨਦੀਪ ਸਿੰਘ ਨੇ ਨਵੋਦਿਆ ਪ੍ਰੀਖਿਆ ਵਿਚੋਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕੇਵਲ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਉਨ੍ਹਾਂ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਨਵੋਦਿਆ ਪ੍ਰੀਖਿਆ, ਮੈਰੀਟੋਰੀਅਸ ਪ੍ਰੀਖਿਆ, ਐਨ.ਐਮ.ਐਮ.ਐਸ (ਨੈਸ਼ਨਲ ਮੈਰਿਟ ਕਮ ਮੀਨਜ਼ ਸਕਾਲਰਸ਼ਿਪ ਟੈਸਟ), ਪੀ.ਟੀ.ਐਸ.ਈ ਆਦਿ ਦੀ ਤਿਆਰੀ ਬਰੇਟਾ ਵਿਖੇ ਨਿਰਸਵਾਰਥ ਤੇ ਮੁਫ਼ਤ ਕਰਵਾਈ ਜਾਂਦੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪੜ੍ਹਾਏ ਗਏ ਝੁਗੀ ਝੌਂਪੜੀਆਂ ਵਿਚ ਰਹਿਣ ਵਾਲੇ ਵਿਦਿਆਰਥੀ ਨੇ ਇਨ੍ਹਾਂ ਪ੍ਰੀਖਿਆਵਾਂ ਵਿਚੋਂ ਟਾਪ ਕੀਤਾ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਿਰਫ਼ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਹੀ ਇਨ੍ਹਾਂ ਪ੍ਰੀਖਿਆਵਾਂ ਲਈ ਪੜ੍ਹਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕੇਵਲ ਗਰੀਬ ਅਤੇ ਲੋੜਵੰਦ ਵਿਦਿਆਰਥੀ ਪ੍ਰੀਖਿਆ ਤੋਂ ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨਾਲ 78143-13358 `ਤੇ ਸੰਪਰਕ ਕਰ ਕੇ ਆਪਣੀ ਤਿਆਰੀ ਸ਼ੁਰੂ ਕਰ ਸਕਦੇ ਹਨ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media