Friday, April 24, 2026

ਪੰਜਾਬ ਸਰਕਾਰ ਦੇ ਅਹਿਮ ਉਪਰਾਲਿਆਂ ਸਦਕਾ ਲੋਕ ਨਸ਼ਿਆਂ ਤੋਂ ਮੂੰਹ ਮੋੜਨ ਲੱਗੇ – ਡਿਪਟੀ ਕਮਿਸ਼ਨਰ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

PUNJ2706201907ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਨਸ਼ਿਆਂ ਵਰਗੀ ਵੱਡੀ ਸਮਾਜਿਕ ਬੁਰਾਈ ਨੰੂ ਖ਼ਤਮ ਕਰਨ ਵਿੱਚ ਹਰੇਕ ਨਾਗਰਿਕ ਆਪਣਾ ਅਹਿਮ ਯੋਗਦਾਨ ਪਾ ਸਕਦਾ ਹੈ।ੱਜ ਸਲਾਈਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਹਰੇਕ ਉਮਰ ਵਰਗ ਦੇ ਨਾਗਰਿਕ ਨੰੂ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਲਈ ਤਨ ਅਤੇ ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਨਸ਼ੇ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੰੂ ਆਪਣੀ ਮਾਰੂ ਗ੍ਰਿਫ਼ਤ ’ਚ ਨਾ ਲੈ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਡੇਪੋ ਮੁਹਿੰਮ ਨੇ ਲੱਖਾਂ ਪਰਿਵਾਰਾਂ ਵਿੱਚ ਆਸ ਦੀ ਕਿਰਨ ਪੈਦਾ ਕਰ ਦਿੱਤੀ ਹੈ ਅਤੇ ਸਰਕਾਰ ਦੇ ਅਹਿਮ ਉਪਰਾਲਿਆਂ ਸਦਕਾ ਲੋਕ ਨਸ਼ਿਆਂ ਤੋਂ ਮੂੰਹ ਮੋੜਨ ਲੱਗ ਪਏ ਹਨ।
    ਥੋਰੀ ਨੇ ਕਿਹਾ ਕਿ ਜਦੋਂ ਉਹ ਨਸ਼ਾ ਮੁਕਤੀ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਦਾ ਦੌਰਾ ਕਰਦੇ ਹਨ, ਤਾਂ ਉਥੇ ਜੇਰੇ ਇਲਾਜ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਦੇ ਹਨ ਜੋ ਕਿ ਸੁਧਾਰਾਂ ਨੰੂ ਯਕੀਨੀ ਬਣਾਉਣ ’ਚ ਮਦਦਗਾਰ ਸਾਬਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਚੇਤਨਤਾ ਪੈਦਾ ਹੋਈ ਹੈ ਜੋ ਕਿ ਭਵਿੱਖ ਲਈ ਇੱਕ ਚੰਗਾ ਸੰਕੇਤ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤਿੰਨ ਮਨੋਰੋਗ ਮਾਹਿਰ ਹਨ, ਜੋ ਨਸ਼ਿਆਂ ਦਾ ਸੇਵਨ ਕਰਨ ਵਾਲੇ ਮਰੀਜ਼ਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੰੂ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਮਨੋਸਥਿਤੀ ਨੰੂ ਨੇੜਿਓਂ ਸਮਝਦੇ ਹਨ।
    ਥੋਰੀ ਨੇ ਵਿਦਿਆਰਥੀ ਵਰਗ ਲਈ ਚਲਾਏ ਜਾ ਰਹੇ ਬੱਡੀ ਅਤੇ ਸੀਨੀਅਰ ਬੱਡੀ ਪ੍ਰੋਗਰਾਮਾਂ ਦੀ ਨਿਗਰਾਨੀ ’ਚ ਹੋਰ ਚੁਸਤੀ ਲਿਆਉਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ, ਪ੍ਰਾਈਵੇਟ ਸੰਸਥਾ, ਪੰਚਾਇਤਾਂ, ਡਾਕਟਰਾਂ, ਦੁਕਾਨਦਾਰਾਂ ਆਦਿ ਨੰੂ ਆਪਣਾ ਆਲਾ-ਦੁਆਲਾ ਨਸ਼ਾ ਮੁਕਤ ਕਰਨ ਲਈ ਦਿਲੋਂ ਪ੍ਰਣ ਕਰਨ ਦੀ ਜ਼ਰੂਰਤ ਹੈ ਕਿਉਂਕਿ ਨਸ਼ਿਆਂ ਦਾ ਖਾਤਮਾ ਲੋਕ ਲਹਿਰ ਸਦਕਾ ਹੀ ਸੰਭਵ ਹੈ।
    ਥੋਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਲਈ ਓਟ ਕਲੀਨਿਕ, ਮੁੜ ਵਸੇਬਾ ਕੇਂਦਰ, ਨਸ਼ਾ ਛੁਡਾਊ ਕੇਂਦਰ ਸਥਾਪਤ ਕੀਤੇ ਗਏ ਹਨ ਜਿਥੇ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਮੁਫ਼ਤ ਦਵਾਈ ਦੇ ਕੇ ਇਲਾਜ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਹਨਾਂ ਕੇਂਦਰਾਂ ਅੰਦਰ ਦਾਖਲ ਹੋਣ ਵਾਲੇ ਮਰੀਜ਼ ਨੰੂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਮਾਹਿਰ ਕਾਊਂਸਲਰਾਂ ਰਾਹੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਯੋਗਾ, ਮੈਡੀਟੇਸ਼ਨ, ਭੋਜਨ ਆਦਿ ਦੀ ਸੁਵਿਧਾ ਵੀ ਦਿੱਤੀ ਜਾਂਦੀ ਹੈ ਤਾਂ ਕਿ ਨਸ਼ਾ ਕਰਨ ਵਾਲੇ ਵਿਅਕਤੀ ਇਨ੍ਹਾਂ ਕੇਂਦਰਾਂ ਤੋਂ ਸਿਹਤਮੰਦ ਹੋ ਕੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਤੋਂ ਜੁੜ ਕੇ ਖੁਸ਼ਹਾਲ ਜਿੰਦਗੀ ਬਤੀਤ ਕਰ ਸਕਣ।
    ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ ਇੱਕ ਵਰ੍ਹੇ ਅੰਦਰ ਨਸ਼ਾ ਤਸਕਰਾਂ ਖਿਲਾਫ਼ 314 ਕੇਸ ਦਰਜ ਕਰਕੇ ਕਰੀਬ 450 ਨਸ਼ਾ ਤਸਕਰਾਂ ਨੰੂ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀ 181 ਹੈਲਪਲਾਈਨ ’ਤੇ ਕੋਈ ਵੀ ਨਾਗਰਿਕ ਨਸ਼ਾ ਤਸਕਰਾਂ ਜਾਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਬਾਰੇ ਜਾਣਕਾਰੀ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲਾ ਨਾਮ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ।
    ਇਸ ਤੋਂ ਪਹਿਲਾ ਨਸ਼ਾ ਮੁਕਤੀ ਕੇਂਦਰ ਦੇ ਡਾਇਰੈਕਟਰ ਮੋਹਨ ਸ਼ਰਮਾ ਨੇ ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੰੂ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ।ਇਸੇ ਦੌਰਾਨ ਕਰਨਲ ਤਰਸੇਮ ਦੁਲਾਲ ਸਹਾਇਕ ਜ਼ਿਲ੍ਹਾ ਇੰਚਾਰਜ਼ ਖੁਸ਼ਹਾਲੀ ਦੇ ਰਾਖੇ ਅਤੇ ਸਮਾਜ ਸੇਵੀ ਡਾ. ਏ.ਐਸ ਮਾਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।ਘਨਸ਼ਿਆਮ ਥੋਰੀ ਨੇ ਨਸ਼ਾ ਮੁਕਤੀ ਕੇਂਦਰ ਦੇ ਡਾਇਰੈਕਟਰ ਮੋਹਨ ਸ਼ਰਮਾ ਦੀ ਪੁਸਤਕ ‘ਨਸ਼ਾ ਖ਼ੋਰੀ ਚਿੰਤਾ, ਚਿੰਤਨ ਅਤੇ ਚੇਤਨਾ’ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ।
ਅਖ਼ੀਰ ਵਿੱਚ ਸਾਰਿਆਂ ਨੂੰ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਸਹਿਯੋਗ ਦੇਣ ਦੀ ਸਹੰੁ ਵੀ ਚੁਕਾਈ ਗਈ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ ਤ੍ਰਿਪਾਠੀ, ਐਸ.ਡੀ.ਐਮ ਅਵਿਕੇਸ਼ ਗੁਪਤਾ, ਐਸ.ਪੀ ਸ਼ਰਨਜੀਤ ਸਿੰਘ ਢਿਲੋਂ, ਡੀ.ਐਸ.ਪੀ ਰਾਜੇਸ ਸਨੇਹੀ, ਡਾ. ਸਲਿੰਦਰ ਜੈਨ ਡਾਇਰੈਕਟਰ ਸਲਾਇਟ ਤੋਂ ਇਲਾਵਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ, ਬਾਬਾ ਫਰੀਦ ਇੰਸਟੀਚਿਊਂਟ ਲੌਂਗੋਵਾਲ, ਜ਼ਿਲ੍ਹਾ ਖੇਡ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪਿੰਡਾਂ ਦੇ ਵਸਨੀਕ ਹਾਜ਼ਰ ਸਨ।
 

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply