ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਘੱਟਗਿਣਤੀਆਂ ਦੀ ਭਲਾਈ ਲਈ ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜਿਲਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਾਗੂ ਕਰਨ ਲਈ ਹੋ ਰਹੇ ਵਿਭਾਗੀ ਉਪਰਾਲਿਆਂ ਦਾ ਜਾਇਜਾ ਲੈਣ ਲਈ ਕੌਮੀ ਘੱਟਗਿਣਤੀਆਂ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਵਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ।ਜਿਸ ਵਿੱਚ ਉਨਾਂ ਨੇ ਘੱਟਗਿਣਤੀਆਂ ਸਬੰਧੀ 15 ਨੁਕਤੀ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਇਜਾ ਲਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਅਤੇ ਐਸ.ਪੀ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।
ਇਸ ਮੌਕੇ ਸਿੱਖ ਘੱਟਗਿਣਤੀ ਦੀ ਅਗੁਵਾਈ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਪੁਨੀਆ ਅਤੇ ਕਿਸਾਨ ਮੋਰਚੇ ਦੇ ਜਿਲਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਨਮੋਲ ਨੇ ਰਾਏ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਘੱਟਗਿਣਤੀ ਅਧੀਨ ਸਿੱਖ ਭਾਈਚਾਰੇ ਲਈ ਦਿੱਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਸੂਬੇ ਵਿੱਚ ਭਾਜਪਾ ਦੀ ਸਰਕਾਰ ਨਾ ਹੋਣ ਕਾਰਨ ਲਾਗੂ ਨਹੀਂ ਕੀਤਾ ਜਾ ਰਿਹਾ।ਇੰਨਾਂ ਭਾਜਪਾ ਆਗੂਆਂ ਨੇ ਰਾਏ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਘੱਟਗਿਣਤੀਆਂ ਲਈ ਕੀਤੇ ਜਾ ਰਹੇ ਯਤਨ ਪ੍ਰਸੰਸਾਯੋਗ ਹਨ ਅਤੇ ਜੇਕਰ ਪੰਜਾਬ ਸਰਕਾਰ ਇੰਨਾਂ ਨੂੰ ਇਮਾਨਦਾਰੀ ਨਾਲ ਸੂਬੇ ਵਿੱਚ ਵੀ ਲਾਗੂ ਕਰਦੀ ਹੈ ਤਾਂ ਘੱਟਗਿਣਤੀਆਂ ਨੂੰ ਸਹੀ ਲਾਭ ਮਿਲ ਸਕਦਾ ਹੈ।ਉਨਾਂ ਰਾਏ ਤੋਂ ਮੰਗ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਯੋਜਨਾਵਾਂ ਪੰਜਾਬ ਵਿੱਚ ਵੀ ਸਹੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਨਾਉਣ।ਜਿਸ ਦੇ ਜਵਾਬ ਵਿੱਚ ਰਾਏ ਨੇ ਭਰੋਸਾ ਦੁਆਇਆ ਕਿ ਉਹ ਅਥਾਰਟੀਜ਼ ਨਾਲ ਗੱਲਬਾਤ ਕਰਕੇ ਘੱਟਗਿਣਤੀਆਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਲਾਭ ਮਿਲਣਾ ਯਕੀਨੀ ਬਨਾਉਣਗੇ।
ਇਸ ਮੌਕੇ ਸੁਰੇਸ਼ ਬੇਦੀ ਤੋਂ ਇਲਾਵਾ ਐਸ.ਡੀ ਐਮ. ਅਵਿਕੇਸ਼ ਗੁਪਤਾ, ਐਸ.ਡੀ.ਐਮ ਮਾਲੇਰਕੋਟਲਾ ਚਰਨਦੀਪ ਸਿੰਘ, ਐਸ.ਡੀ.ਐਮ ਦਿੜ੍ਹਬਾ ਪਵਿੱਤਰ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ, ਸਹਾਇਕ ਜਿਲਾ ਅਟਾਰਨੀ ਗੌਰਵ ਕੋਹਲੀ, ਜਿਲਾ ਭਲਾਈ ਅਫਸਰ ਗੁਰਿੰਦਰਜੀਤ ਸਿੰਘ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਨਰਭਿੰਦਰ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media