Friday, June 26, 2026

ਮਗਨਰੇਗਾ ਸਟਾਫ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਓ ਮੀਟਿੰਗ

165 ਕੰਮਾਂ ਲਈ 3043 ਲੋਕਾਂ ਨੂੰ ਦਿੱਤਾ ਜਾ ਰਿਹਾ ਰੁਜਗਾਰ – ਡਿਪਟੀ ਕਮਿਸ਼ਨਰ

PUNJ2706201914ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜਿਨ੍ਹਾਂ ਪਿੰਡਾਂ ਵਿੱਚ ਮਗਨਰੇਗਾ ਅਧੀਨ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਨ੍ਹਾਂ ਸਾਰੇ ਕੰਮਾਂ ਨੂੰ ਨਿਰਧਾਰਤ ਸਮੇਂ ਦੋਰਾਨ ਪੂਰਾ ਕੀਤਾ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਖੇ ਆਯੋਜਿਤ ਮਗਨਰੇਗਾ ਸਟਾਫ ਨਾਲ ਇੱਕ ਮੀਟਿੰਗ ਆਪਣੇ ਦਫਤਰ ਵਿਖੇ ਕਰਨ ਦੋਰਾਨ ਕੀਤਾ।ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
    ਡਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਇਕ ਹਫਤੇ ਅੰਦਰ ਜਿਲ੍ਹਾ ਪਠਾਨਕੋਟ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ।ਉਨ੍ਹਾਂ ਮਗਨਰੇਗਾ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਛੱਪੜਾਂ ਦੀ ਸਫਾਈ ਕਰਵਾਈ ਜਾ ਰਹੀ ਹੈ, ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮੇਂ ਤੇ ਛੱਪੜਾਂ ਦੀ ਸਫਾਈ ਦਾ ਕਾਰਜ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਗਨਰੇਗਾ ਅਧੀਨ ਜਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਜਿਵੇਂ ਬਮਿਆਲ ਬਲਾਕ ਵਿੱਚ 12 ਕੰਮ, ਧਾਰਕਲ੍ਹਾਂ ਬਲਾਕ ਵਿੱਚ 49 ਕੰਮ, ਘਰੋਟਾ ਬਲਾਕ ਵਿੱਚ 44 ਕੰਮ, ਨਰੋਟ ਜੈਮਲ ਸਿੰਘ ਬਲਾਕ ਵਿਖੇ 16 ਕੰਮ , ਪਠਾਨਕੋਟ ਬਲਾਕ ਵਿੱਚ 21 ਕੰਮ ਅਤੇ ਸੁਜਾਨਪੁਰ ਬਲਾਕ ਵਿੱਚ 23 ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਗਨਰੇਗਾ ਅਧੀਨ ਬਮਿਆਲ ਬਲਾਕ ਵਿੱਚ 357 ਲੋਕਾਂ ਨੂੰ ਰੁਜਗਾਰ,ਬਲਾਕ ਧਾਰਕਲ੍ਹਾਂ ਵਿੱਚ 1051 ਵਿਅਕਤੀਆਂ ਨੂੰ, ਘਰੋਟਾ ਬਲਾਕ ਵਿੱਚ 604 ਵਿਅਕਤੀਆਂ ਨੂੰ , ਨਰੋਟ ਜੈਮਲ ਸਿੰਘ ਬਲਾਕ ਵਿੱਚ 241 ਵਿਅਕਤੀਆਂ ਨੂੰ, ਪਠਾਨਕੋਟ ਬਲਾਕ ਵਿੱਚ 291 ਵਿਅਕਤੀਆਂ ਨੂੰ ਅਤੇ ਸੁਜਾਨਪੁਰ ਬਲਾਕ ਵਿੱਚ 499 ਵਿਅਕਤੀਆਂ ਨੂੰ ਰੁਜਗਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਪਰੋਕਤ ਰਿਪੋਰਟ ਦੇ ਅਨੁਸਾਰ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ 165 ਕੰਮ ਜੋ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਦੋਰਾਨ 3043 ਲੋਕਾਂ ਨੂੰ ਰੁਜਗਾਰ ਦਿੱਤਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ …

Leave a Reply