Thursday, October 29, 2026

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸੁਪਰਵਾਈਜ਼ਰ ਇੰਦਰ ਸਿੰਘ ਤੇ ਬਲਵਿੰਦਰ ਸਿੰਘ, ਸਹਾਇਕ PUNJ2806201908ਸੁਪਰਵਾਈਜ਼ਰ ਲਖਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਬਾਜ਼ ਸਿੰਘ ਤੇ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।ਸਕੱਤਰ ਮਨਜੀਤ ਸਿੰਘ ਬਾਠ ਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਨੇ ਆਪਣੇ ਵਿਚਾਰ ਸਾਂਝੇ ਕੀਤੇ।ਸੇਵਾਮੁਕਤ ਮੁਲਾਜ਼ਮਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਜਗਤਾਰ ਸਿੰਘ ਸ਼ਹੂਰਾ, ਇਕਬਾਲ ਸਿੰਘ ਮੁਖੀ ਅਤੇ ਹੋਰਾਂ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਵਾਲ, ਕਰਮਬੀਰ ਸਿੰਘ ਕਿਆਮਪੁਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਗੁਰਦੁਆਰਾ ਚੀਫ ਗੁਲਜ਼ਾਰ ਸਿੰਘ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਗੁਰਚਰਨ ਸਿੰਘ ਕੁਹਾਲਾ ਤੇ ਮਨਜੀਤ ਸਿੰਘ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply