Wednesday, October 7, 2026

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ PUNJ2806201909ਪਿੰਡ ਵਿੱਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਤਹਿਤ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਸ਼ੇਰੋਂ ਵਿਖੇ ਗਰਾਮ ਪੰਚਾਇਤ ਨੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ।ਇਸ ਸਬੰਧੀ ਪਿੰਡ ਦੇ ਸਰਪੰਚ ਪਰਗਟ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਾਉਣ ਦਾ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਹੈ ਇਸ ਮੁਹਿੰਮ ਨਾਲ ਹਰੇ ਭਰੇ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਹੋ ਸਕੇਗੀ।
              ਇਸ ਮੌਕੇ ਵਣ ਅਧਿਕਾਰੀ ਕੋਮਲਦੀਪ ਕੌਰ, ਬਲਾਕ ਅਫ਼ਸਰ ਪਰਮਜੀਤ ਸਿੰਘ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ, ਮੇਵਾ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਸਿੰਘ, ਜਸਵੰਤ ਸਿੰਘ, ਜਸਪ੍ਰੀਤ ਸਿੰਘ ਬੱਬੀ ਅਤੇ ਜੱਗਾ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply