Wednesday, October 7, 2026

ਸੰਗਰੂਰ ਡਰੇਨ ਅਤੇ ਬਾਲੀਆਂ ਡਰੇਨ ਦੀ ਸਫ਼ਾਈ ਦਾ ਕੰਮ ਵੱਡੇ ਪੱਧਰ ’ਤੇ ਜਾਰੀ

ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਆਉਣ ਵਾਲੇ Polutionਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਅੰਦਰ ਡਰੇਨਾਂ, ਬਰਸਾਤੀ ਨਾਲਿਆਂ ਅਤੇ ਚੋਆਂ ਦੇ ਸਫ਼ਾਈ ਕਾਰਜਾਂ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਦੀ ਨਿਗਰਾਨੀ ਹੇਠ ਸੰਗਰੂਰ ਡਰੇਨ ਅਤੇ ਬਾਲੀਆਂ ਡਰੇਨ ਦੀ ਸਫ਼ਾਈ ਦਾ ਕੰਮ ਆਧੁਨਿਕ ਮਸ਼ੀਨਰੀ ਨਾਲ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ।ਐਸ.ਡੀ.ਐਮ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਡਰੇਨੇਜ਼ ਵਿਭਾਗ ਅਤੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਨਿਰਧਾਰਿਤ ਟੀਚੇ ਨੂੰ ਪੂਰਾ ਕਰਨ ਲਈ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ ਅਤੇ ਡਰੇਨ ਦੀ ਸਫ਼ਾਈ ਪ੍ਰਕਿਰਿਆ ਨੰੂ ਨਿਰਧਾਰਿਤ 30 ਜੂਨ ਤੱਕ ਸਾਫ਼ ਕਰ ਲਿਆ ਜਾਵੇਗਾ ਜਿਸ ਦੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਆਸਾਨ ਹੋ ਸਕੇਗੀ।ਉਨ੍ਹਾਂ ਦੱਸਿਆ ਕਿ ਡਰੇਨ ਦੀ ਸਫ਼ਾਈ ਦੇ ਨਾਲ-ਨਾਲ ਸ਼ਹਿਰ ਦੀ ਅੰਦਰੂਨੀ ਸਫ਼ਾਈ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਗੰਭੀਰ ਸਮੱਸਿਆ ਨਾ ਬਣ ਸਕੇ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply