Tuesday, April 28, 2026

ਮੰਤਰੀ ਬਣਨ ਪਿਛੋਂ ਕੈਬਨਿਟ ਮੰਤਰੀ ਸੋਨੀ ਵਲੋਂ ਮੈਡੀਕਲ ਕਾਲਜ ਦਾ ਕੀਤਾ ਪਲੇਠਾ ਦੌਰਾ

ਕਿਹਾ ਅੰਮ੍ਰਿਤਸਰ ਮੈਡੀਕਲ ਕਾਲਜ ਦੀ ਦਿੱਖ ਨੂੰ ਸੰਵਾਰਿਆ ਜਾਵੇਗਾ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਮੰਤਰੀ  ਬਣਨ ਪਿਛੋਂ ਸਥਾਨਕ PUNJ2806201915ਮੈਡੀਕਲ ਕਾਲਜ ਦਾ ਪਲੇਠਾ ਦੌਰਾ ਕੀਤਾ।ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ, ਵਾਇਸ ਪ੍ਰਿੰਸੀਪਲ ਵੀਨਾ ਚਤਰਥ, ਮੈਡੀਕਲ ਸੁਪਰਡੈਂਟ ਡਾ: ਸ਼ਿਵਕਰਨ ਸ਼ਰਮਾ, ਡਾ: ਸੰਜੀਵ ਸ਼ਰਮਾ, ਡਾ: ਤਰਸੇਮ ਪਾਲ ਅਤੇ ਹੋਰ ਡਾਕਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਸਭ ਤੋਂ ਪੁਰਾਣਾ ਕਾਲਜ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਇਕ ਸਾਲ ਦੇ ਅੰਦਰ ਅੰਦਰ ਇਸ ਕਾਲਜ ਦੇ ਸਾਰੇ ਸਿਸਟਮ ਵਿੱਚ ਵਿਆਪਕ ਸੁਧਾਰ ਕੀਤੇ ਜਾਣਗੇ।ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੀਆਂ ਛੋਟੀਆਂ ਮੋਟੀਆਂ ਮੁਸ਼ਕਲਾਂ ਦੋ ਮਹੀਨੇ ਦੇ ਅੰਦਰ ਅੰਦਰ ਹੱਲ ਕਰ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਵਿਕਾਸ ਲਈ ਕਿਸੇ ਤਰ੍ਹਾਂ ਦੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਾਲਜ ਦੀਆਂ ਜੋ ਵੀ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ ਨੂੰ ਤੁਰੰਤ ਭਰਿਆ ਜਾਵੇਗਾ।
     ਸੋਨੀ ਨੇ ਡਾਕਟਰਾਂ ਨੂੰ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰੀਏ।ਉਨ੍ਹਾਂ ਨੇ ਡਾਕਟਰਾਂ ਨੂੰ ਕਿਹਾ ਕਿ ਮਰੀਜਾਂ ਦੇ ਬੇਲੋੜੇ ਟੈਸਟ ਬਾਹਰੋਂ ਨਾ ਕਰਵਾਏ ਜਾਣ ਅਤੇ ਹਸਪਤਾਲ ਦੀ ਜਿੰਨੀ ਵੀ ਮਸ਼ੀਨਰੀ ਹੈ ਨੂੰ ਠੀਕ ਕੀਤਾ ਜਾਵੇਗਾ।ਸੋਨੀ ਨੇ ਕਿਹਾ ਕਿ ਡਾਕਟਰਾਂ ਦੀਆਂ ਹੋਰ ਜਿੰਨੀਆਂ ਵੀ ਅਸਾਮੀਆਂ ਖਾਲੀ ਹਨ ਨੂੰ ਜਲਦ ਹੀ ਭਰਿਆ ਜਾਵੇਗਾ। ਉਨਾਂ ਜੋਰ ਦੇ ਕੇ ਕਿਹਾ ਕਿ ਕਿਸੇ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਡਾਕਟਰਾਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਦੇ ਦਰਵਾਜੇ ਹਰ ਸਮੇਂ ਖੁੱਲੇ ਹਨ।ਮੈਡੀਕਲ ਕਾਲਜ ਦੇ ਗਰਾਫ ਨੂੰ ਹੋਰ ਉਪਰ ਚੁੱਕਿਆ ਜਾਵੇਗਾ।ਉਨਾਂ ਪ੍ਰਿੰਸੀਪਲ ਨੂੰ ਕਿਹਾ ਕਿ ਕਾਲਜ ਦੇ ਅੰਦਰ ਜਿੰਨੇ ਵੀ ਪਾਰਕ ਹਨ ਉਨ੍ਹਾਂ ਦਾ ਸੁੰਦਰੀਕਰਨ ਕਰਕੇ ਮੈਡੀਕਲ ਕਾਲਜ ਦੀ ਦਿੱਖ ਨੂੰ ਵੀ ਸੰਵਾਰਿਆ ਜਾਵੇਗਾ।  
     ਸੋਨੀ ਨੇ ਮੈਡੀਕਲ ਕਾਲਜ ਅਤੇ ਗਰਲਜ ਹੋਸਟਲ ਦਾ ਦੌਰਾ ਵੀ ਕੀਤਾ ਅਤੇ ਹੋਸਟਲ ਵਿੱਚ ਮੈਡੀਕਲ ਸਿਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਈ ਮੇਲ ਰਾਹੀਂ ਵੀ ਦੱਸੀ ਜਾ ਸਕਦੀ ਹੋ।
    ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਹੋਰ ਮੈਡੀਕਲ ਕਾਲਜਾਂ ਵਿੱਚ ਵੀ ਸੁਧਾਰ ਕਰਨਗੇ। ਇਕ ਸਵਾਲ ਦੇ ਜਵਾਬ ਵਿੱਚ ਸੋਨੀ ਨੇ ਲੁਧਿਆਣਾ ਸੈਂਟਰਲ ਜੇਲ ਵਿੱਚ ਹੋਈ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
     ਇਸ ਤੋਂ ਪਹਿਲਾਂ ਪ੍ਰਿੰਸੀਪਲ ਸ੍ਰੀਮਤੀ ਸੁਜਾਤਾ ਸ਼ਰਮਾ ਨੇ ਮੰਤਰੀ ਨੂੰ `ਜੀ ਆਇਆ` ਕਿਹਾ ਅਤੇ ਗੁਲਦਸਤੇ ਭੇਂਟ ਕੀਤੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply