ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ `ਚੋਂ
ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪਿ੍ੰਸੀਪਲ ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 76.40 ਪ੍ਰਤੀਸ਼ਤ, ਜਸਪਾਲ ਕੌਰ ਨੇ 76.20 ਅਤੇ ਸੰਦੀਪ ਕੌਰ ਤੇ ਬੰਟੀ ਸਿੰਘ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਨਾਲ ਇਹ ਪ੍ਰੀਖਿਆ ਪਾਸ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media