ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ `ਚ ਨਰਮੇ ਦੀ ਫ਼ਸਲ, ਮੱਕੀ ਅਤੇ ਝੋਨੇ ਦੀ ਫ਼ਸਲ ਬਾਗਬਾਨੀ ਅਤੇ ਸਬਜ਼ੀਆਂ `ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਪੱਧਰੀ ਕੀੜਾ ਮਕੌੜਾ ਨਿਗਰਾਨ (ਪੈਸਟ ਸਰਵੇਲੈਂਸ) ਕਮੇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਸ਼ੀਲ ਕੁਮਾਰ ਨੇ ਕੀਤੀ।ਮੀਟਿੰਗ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਖੇਤੀ ਮਾਹਿਰਾਂ ਨੇ ਦੱਸਿਆ ਕਿ ਅਜੇ ਤੱਕ ਕਪਾਹ ਦੀ ਫ਼ਸਲ `ਤੇ ਚਿੱਟੀ ਮੱਖੀ, ਹਰਾ ਤੇਲਾ ਅਤੇ ਜੂੰ ਦਾ ਹਮਲਾ ਪ੍ਰਤੀ ਪੱਤਾ ਬਹੁਤ ਹੀ ਘੱਟ ਵੇਖਣ ਨੂੰ ਮਿਲਿਆ ਹੈ ਜੋ ਕਿ ਇਕਨੋਮਿਕ ਥਰੈਸ਼ਹੋਲਡ ਲੈਵਲ (ਈ.ਟੀ.ਐਲ) ਤੋਂ ਬਹੁਤ ਘੱਟ ਹੈ।
ਬਲਾਕ ਖੇਤੀਬਾੜੀ ਅਫ਼ਸਰ ਸੁਨਾਮ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਸੁਨਾਮ ਅਧੀਨ ਸਾਰੇ ਪਿੰਡਾਂ `ਚ ਨਰਮੇ ਅਤੇ ਕਪਾਹ ਦੀ ਫ਼ਸਲ ਬਹੁਤ ਵਧੀਆ ਹੈ ਅਤੇ ਡਰਿਪ ਪ੍ਰਣਾਲੀ ਨਾਲ ਬੀਜ਼ਿਆ ਨਰਮਾ ਬਹੁਤ ਵਧੀਆ ਹਾਲਤ `ਚ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੀੜੇ ਮਕੌੜੇ ਦਾ ਹਮਲਾ ਈ.ਟੀ.ਐਲ ਪੱਧਰ ਤੋਂ ਜ਼ਿਆਦਾ ਨਹੀਂ ਹੈ। ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਸਬਜ਼ੀਆਂ ਅਤੇ ਅਤੇ ਬਾਗਾਂ ਦੀ ਫ਼ਸਲ `ਤੇ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੀੜੇ ਮਕੌੜੇ ਅਤੇ ਬਿਮਾਰੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media