Monday, April 20, 2026

ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਕਾਰਜਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੇ ਭਾਅ ਨਿਰਧਾਰਿਤ

Ghan Shyam Thori DCਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਵਿੱਚ ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਦੇ ਕੰਮਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੇ ਭਾਅ ਨਿਰਧਾਰਿਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਕੀਤੀ।ਮੀਟਿੰਗ ਦੌਰਾਨ ਭੱਠਾ ਮਾਲਿਕ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਦੇ ਉੱਚ ਅਧਿਕਾਰੀਆਂ ਦੇ ਧਿਆਨ `ਚ ਲਿਆਂਦਾ ਕਿ ਮਜ਼ਦੂਰੀ ਅਤੇ ਕੋਲੇ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਣ ਕਾਰਨ ਇੱਟਾਂ ਦੇ ਉਤਪਾਦਨ ਮੁੱਲ `ਚ ਵਾਧਾ ਹੋਇਆ ਹੈ ਜਿਸ ਕਰਕੇ ਸਰਕਾਰੀ ਕੰਮਾਂ ਲਈ ਵਰਤੀਆਂ ਜਾਣ ਵਾਲੀਆਂ ਪਹਿਲਾ ਦਰਜੇ ਦੀਆਂ ਇੱਟਾਂ ਦੀ ਕੀਮਤ 5 ਹਜ਼ਾਰ ਰੁਪਏ (ਪ੍ਰਤੀ ਇੱਕ ਹਜ਼ਾਰ) ਕਰਨ ਦੀ ਮੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਭੱਠਾ ਮਾਲਕ ਐਸੋਸੀਏਸ਼ਨ ਤੇ ਹਾਜ਼ਰ ਅਧਿਕਾਰੀਆਂ ਨਾਲ ਵਿਸਥਾਰ `ਚ ਵਿਚਾਰ ਵਟਾਂਦਰਾ ਕੀਤਾ ਸਰਕਾਰੀ ਅਤੇ ਅਰਧ ਸਰਕਾਰੀ ਵਿਕਾਸ ਦੇ ਕੰਮਾਂ ਲਈ ਪਹਿਲੇ ਦਰਜੇ ਦੀਆਂ ਇੱਟਾਂ ਦੀ ਕੀਮਤ 4200 ਰੁਪਏ ਤੋਂ ਵਧਾ ਕੇ 4550 ਰੁਪਏ (ਟੈਕਸ ਸਮੇਤ) ਕਰਨ ਅਤੇ ਢੋਆ-ਢੁਆਈ ਦਾ 350 ਰੁਪਏ ਦਾ ਖਰਚਾ ਵੱਖਰਾ ਨਿਰਾਧਾਰਿਤ ਕਰਨ ਦਾ ਫੈਸਲਾ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ `ਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਾਲੇ ਸਥਾਨ ਤੋਂ ਨਜ਼ਦੀਕ ਪੈਂਦੇ ਭੱਠਿਆਂ ਤੋਂ ਹੀ ਇੱਟਾਂ ਦੀ ਖਰੀਦ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਸਰਕਾਰ ਨੂੰ ਢੋਆ-ਢੁਆਈ ਦਾ ਵਾਧੂ ਖਰਚਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਨੇ ਭੱਠਾ ਐਸੋਸੀਏਸ਼ਨ ਨੂੰ ਹਦਾਇਤ ਕੀਤੀ ਕਿ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੇ ਵਿਕਾਸ ਕੰਮਾਂ ਲਈ ਪਹਿਲੇ ਦਰਜੇ ਦੀਆਂ ਵਧੀਆ ਇ    ਟਾਂ ਦੇਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫਿਰ ਵੀ ਕਿਸੇ ਵਿਭਾਗ ਨੂੰ ਕੀਮਤਾਂ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਮੋਬਾਇਲ ਨੰਬਰ 94641-68110 ਜਾਂ ਏ.ਐਫ.ਐਸ.ਓ ਦੇ ਮੋਬਾਇਲ ਨੰਬਰ 98558-99292 `ਤੇ ਸੰਪਰਕ ਕਰ ਸਕਦੇ ਹਨ।
ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲ ਮੰਗਲ ਦਾਸ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਓ ਮਲੇਰਕੋਟਲਾ ਦਵਿੰਦਰ ਸਿੰਘ, ਐਸ.ਡੀ.ਓ ਪਬਲਿਕ ਹੈਲਥ ਰਾਮ ਤੇਜ ਸਿੰਘ, ਐਸ.ਡੀ.ਓ ਲੋਕ ਨਿਰਮਾਣ ਵਿਭਾਗ ਅਜੈ ਗਰਗ, ਡਿਪਟੀ ਸੀ.ਈ.ਓ ਜ਼ਿਲ੍ਹਾ ਪਰਸ਼ਿਦ ਫਰੀਦ ਮਹਿੰਦਰ ਸਿੰਘ, ਸੁਪਰਡੈਂਟ ਨਗਰ ਕੌਂਸਲ ਬਾਲ ਕ੍ਰਿਸ਼ਨ, ਜ਼ਿਲ੍ਹਾ ਪ੍ਰਧਾਨ ਭੱਠਾ ਐਸੋਸੀਏਸ਼ਨ ਹਰਵਿੰਦਰ ਸਿੰਘ, ਚੇਅਰਮੈਨ ਪ੍ਰੇਮ ਗੁਪਤਾ, ਸੈਕਟਰੀ ਭਾਰਤ ਭੂਸ਼ਣ, ਬਲਰਾਜ ਗਰਗ ਮੂਨਕ, ਜਸਪਾਲ ਸਿੰਘ ਸੁਨਾਮ ਅਤੇ ਸ਼ੁਭਕਰਨ ਸ਼ਰਮਾ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply