Saturday, August 1, 2026

ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ PUNJ2906201910ਬਾਬਾ ਬੋਤਾ ਸਿੰਘ ਜੀ ਦੇ ਸਥਾਨ ਵਿਖੇ ਜੋੜਾ ਘਰ ਦੇ ਪ੍ਰੇਮੀਆਂ ਵਲੋਂ  ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਸਿੰਘ ਸਾਹਿਬਾਨ, ਰਾਗੀ ਸਿੰਘਾਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮਾਗਮ ਵਿੱਚ ਆਕਲੀ ਆਗੂ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ, ਗੁਰਪ੍ਰੀਤ ਸਿੰਘ ਮੈਨੇਜਰ, ਅਮਰਬੀਰ ਸਿੰਘ ਢੋਟ, ਕੌਂਸਲਰ ਜਰਨੈਲ ਸਿੰਘ ਢੋਟ, ਸੁਰਿੰਦਰ ਸਿੰਘ ਮੁੱਖ ਸੇਵਾਦਾਰ, ਬਲਵਿੰਦਰ ਸਿੰਘ ਰਾਜੋਕੇ,  ਗਗਨਦੀਪ ਸਿੰਘ, ਗਿਆਨੀ ਜਗਤਾਰ ਸਿੰਘ ਵਡਾਲੀ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਹਰਜੀਤ ਸਿੰਘ ਠੇਕੇਦਾਰ, ਆਦਿ ਹਾਜ਼ਰ ਸਨ। ਅੰਤ `ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply