ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਲਿਆ ਪ੍ਰਦਰਸ਼ਨੀ ਦਾ ਜਾਇਜ਼ਾ
ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਆਮ ਜਨਤਾ ਨੂੰ ਜਾਗਰੁਕ ਕਰਨ ਲਈ ਲੀਚੀ ਫਾਰਮਰ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ
ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਲੀਚੀ ਦੀ ਪ੍ਰਦਰਸ਼ਨੀ ਲਗਾਈ ਗਈ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਮੁੱਖ ਮਹਿਮਾਨ ਵਜੋਂ ਅਤੇ ਅਰਸ਼ਦੀਪ ਸਿੰੰਘ ਐਸ.ਡੀ.ਐਮ ਪਠਾਨਕੋਟ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਨਰੇਸ਼ ਕੁਮਾਰ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਜਤਿੰਦਰ ਕੁਮਾਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਕਰਮਚਾਰੀ, ਆਮ ਲੋਕ ਅਤੇ ਲੀਚੀ ਵਪਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੀ ਲੀਚੀ ਬਹੁਤ ਮਸ਼ਹੂਰ ਹੈ ਅਤੇ ਪਿਛਲੇ ਦਿਨਾਂ ਤੋਂ ਅਫਵਾਹਾਂ ਪੈਦਾ ਹੋ ਰਹੀਆਂ ਹਨ ਕਿ ਲੀਚੀ ਖਾਣ ਨਾਲ ਬੱਚਿਆਂ ਨੂੰ ਦੀਮਾਗੀ ਬੁਖਾਰ ਹੋ ਰਿਹਾ ਹੈ।ਜਿਸ ਕਾਰਨ ਲੀਚੀ ਉਤਪਾਦਕ ਕਿਸਾਨਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜਦ ਕਿ ਲੀਚੀ ਨਾਲ ਹੋਣ ਵਾਲਾ ਦੀਮਾਗੀ ਬੁਖਾਰ ਦਾ ਤੱਥ ਸੱਚ ਨਹੀਂ ਹੈ।ਉਨ੍ਹਾਂ ਕਿਹਾ ਕਿ ਇਹ ਜਿਲ੍ਹਾ ਪ੍ਰਸਾਸਨ ਦਾ ਉਪਰਾਲਾ ਹੈ ਕਿ ਕਿਸੇ ਵੀ ਵਪਾਰੀ ਵਰਗ ਨੂੰ ਅਫਵਾਹਾਂ ਕਰਕੇ ਨੁਕਸਾਨ ਨਹੀਂ ਹੋਣਾ ਚਾਹੀਦਾ।ਡਾਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਲੀਚੀ ਨਾਲ ਬੀਮਾਰ ਹੋਣ ਦੀ ਜੋ ਚਰਚਾ ਹੈ ਉਹ ਸੱਚ ਨਹੀਂ ਹੈ ਉਨ੍ਹਾਂ ਇਸ ਮੋਕੇ ਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ।ਡਿਪਟੀ ਕਮਿਸ਼ਨਰ ਰਾਮਵੀਰ ਨੇ ਲੀਚੀ ਦੇ ਵਪਾਰੀ ਅਤੇ ਬਾਗਬਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੋਕੇ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਮੁੱਖੀਆਂ ਨੇ ਖੁਦ ਲੀਚੀ ਖਾ ਕੇ ਲੋਕਾਂ ਨੂੰ ਜਾਗਰੁਕ ਕੀਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media