ਭੀਖੀ/ਮਾਨਸਾ, 1 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਦੂਜਾ (ਸਮੈਸਟਰ ਤੀਜਾ) ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਤੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਡਾ. ਮਿਸਰਾ ਨੇ ਦੱਸਿਆ ਕਿ ਪ੍ਰਿੰਸ ਕੁਮਾਰ ਪੁੱਤਰ ਅੰਮ੍ਰਿਤਪਾਲ ਨੇ 81.40% ਪ੍ਰਤੀਸ਼ਤ, ਰਮਨਦੀਪ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 76.80% ਪ੍ਰਤੀਸ਼ਤ ਅਤੇ ਅਰਸ਼ਦੀਪ ਬਾਵਾ ਪੁੱਤਰੀ ਕਰਨੈਲ ਦਾਸ ਨੇ 75.80% ਪ੍ਰਤੀਸਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜਨ ਲੈ ਕੇ ਪਾਸ ਹੋਏ।ਕਾਲਜ ਕਮੇਟੀ ਪ੍ਰਧਾਨ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਦੇ ਹੋਏ ਜਿੰਦਗੀ `ਚ ਹੋਰ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …