ਭੀਖੀ/ਮਾਨਸਾ, 2 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਬੱਚਿਆਂ ਦੀ ਸਿੱਖ ਧਰਮ ਪ੍ਰਤੀ ਲਗਨ ਵਧਾਉਣ ਲਈ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਸੋਸਾਇਟੀ ਦੇ ਮੁੱਖ ਸੰਚਾਲਕ ਭਾਈ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿੱਖ ਧਰਮ ਪ੍ਰਤੀ ਉਤਸ਼ਾਹ ਵਧਾਉਣ ਲਈ ਵੱਖ-ਵੱਖ ਪਿੰਡਾਂ ਦੇ ਕਰੀਬ 200 ਬੱਚਿਆਂ ਦੇ ਮੁਕਾਬਲਿਆਂ ਲਈ ਪਿੰਡ ਪਿੰਡ ਜਾ ਕੇ ਬੱਚਿਆਂ ਦੇ ਟੈਸਟ ਲਏ ਜਾ ਰਹੇ ਹਨ।ਇਸੇ ਕੜੀ ਤਹਿਤ ਕੱਲ ਰਾਤ ਪਿੰਡ ਤਾਮਕੋਟ ਵਿਖੇ 50 ਬੱਚਿਆਂ ਦੇ ਟੈਸਟ ਲਏ ਗਏ।ਜਿਨ੍ਹਾਂ ਵਿੱਚੋਂ 9 ਬੱਚੇ ਫਾਈਨਲ ਮੁਕਾਬਲੇ ਲਈ ਚੁਣੇ ਗਏ ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ, ਗਿਆਨੀ ਹਰਜਿੰਦਰ ਸਿੰਘ ਮੁਖੀ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਭਾਈ ਗੁਰਦੀਪ ਸਿੰਘ ਭੀਖੀ, ਗੁਰਵਿੰਦਰ ਸਿੰਘ ਭੀਖੀ, ਜੀਵਨ ਸਿੰਘ ਭੀਖੀ, ਸੁਖਰਾਜ ਸਿੰਘ ਅਤਲਾ, ਗੁਰਪ੍ਰੀਤ ਸਿੰਘ ਤਾਮਕੋਟ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਗ੍ਰੰਥੀ ਸਿੰਘ ਅਤੇ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …