ਮੌੜ ਮੰਡੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਕੁਲਦੀਪ ਸਿੰਘ ਬੁਢੇਵਾਲ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਸੇਵਕ ਸਿੰਘ ਦੰਦੀਵਾਲ, ਦੀਦਾਰ ਸਿੰਘ ਮੁੱਦਕੀ, ਜਸਪ੍ਰੀਤ ਸਿੰਘ ਗਗਨ, ਬੱਗਾ ਸਿੰਘ, ਕਿਰਨਜੀਤ ਕੌਰ ਚੋਪੜਾ, ਨਰਿੰਦਰ ਕੌਰ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਪਨਬਸ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਅਤੇ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ 02-03 ਅਤੇ 4 ਜੁਲਾਈ ਨੂੰ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੇ ਹਲਕੇ ਮਲੇਰਕੋਟਲਾ ਵਿੱਚ ਅਤੇ ਬੱਸ ਅੱਡਿਆਂ ਦੇ ਮੁੱਖ ਗੇਟਾਂ `ਤੇ ਕੀਤੇ ਜਾ ਰਹੇ ਸੰਘਰਸ਼ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਡੱਟਵੀਂ ਹਮਾਇਤ ਕਰੇਗਾ।
ਮੋਰਚੇ ਦੇ ਸੂਬਾ ਆਗੂਆਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।ਪਰ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੀਤੇ ਲਗਾਤਾਰ ਸੰਘਰਸ਼ਾਂ ਦੀ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ “ਵੈਲਫੇਅਰ ਐਕਟ 2016” ਬਣਾਇਆ ਸੀ।ਪਰ ਕੈਪਟਨ ਸਰਕਾਰ ਇਸ ਐਕਟ ਨੂੰ ਲਾਗੂ ਕਰਨ ਦੀ ਬਜ਼ਾਏ ਐਕਟ ਨੂੰ ਤੋੜ-ਮਰੋੜ ਕੇ ਐਕਟ ਵਿੱਚ ਸ਼ਾਮਿਲ ਵੱਡੀ ਗਿਣਤੀ ਦੀਆਂ ਕੈਟਾਗਰੀਆਂ ਜਿਵੇਂ ਕਿ ਆਉਟਸੋਰਸਿੰਗ ਆਦਿ ਨੂੰ ਐਕਟ ਤੋਂ ਬਾਹਰ ਧੱਕਣ ਦੀ ਤਿਆਰੀ ਵਿੱਚ ਹੈ।ਜਦਕਿ ਸਮੂਹ ਸਰਕਾਰੀ ਅਦਾਰਿਆਂ ਵਿੱਚ ਆਉਟਸੋਰਸਿੰਗ ਪ੍ਰਣਾਲੀ ਰਾਹੀਂ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਆਪਣੇ-ਆਪਣੇ ਮਹਿਕਮੇ ਵਿੱਚ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜ਼ਾਏ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ।ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੋਰਚੇ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ।ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ-ਸਰਕਾਰ ਤੋਂ ਮੰਗ ਕਰਦਾ ਹੈ ਕਿ ਪਨਬਸ ਠੇਕਾ ਮੁਲਾਜ਼ਮਾਂ ਦੀਆਂ ਫੌਰੀ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਾਲ-ਨਾਲ ਸਮੂਹ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਵੈੱਲਫੇਅਰ ਐਕਟ 2016 ਦੇ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media