Sunday, July 27, 2025
Breaking News

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁ. ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ

ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ PUNJ0207201913ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ।ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ।ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ ਕੇ ਕਿਰਤ ਕਮਾਈ ਨੂੰ ਵਡਿਆਈ ਬਖਸੀ ਸੀ ਅਤੇ ਲੋਕਾਈ ਨੂੰ ਕਿਰਤ ਨਾਲ ਜੁੜਨ ਦਾ ਉਪਦੇਸ਼ ਦਿੱਤਾ ਸੀ।ਜਥੇ ਵਿਚ ਸ਼ਾਮਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਮਨਾਬਾਦ ਤੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇ ਵਿਚ ਸ਼ਾਮਲ ਸੰਗਤ ਨੇ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਤੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਕੀਰਤਨ ਸਰਵਣ ਕੀਤਾ।ਉਨ੍ਹਾਂ ਦੱਸਿਆ ਕਿ ਇਥੇ ਪੁੱਜਣ ’ਤੇ ਸੰਗਤ ਦਾ ਭਰਵਾਂ ਸਵਾਗਤ ਹੋਇਆ।ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸੰਗਤ ਲਈ ਲੰਗਰ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਗੁਰ ਅਸਥਾਨ ਦੀ ਮਹਾਨਤਾ ਮਿਹਨਤ ਦੀ ਘਾਲ ਨਾਲ ਜੁੜੀ ਹੋਈ ਹੈ ਕਿਉਂਕਿ ਗੁਰੂ ਸਾਹਿਬ ਵੱਲੋਂ ਹੱਥੀਂ ਕਿਰਤ ਕਰਨ ਦਾ ਦਿੱਤਾ ਗਿਆ ਸਿਧਾਂਤ ਇਥੇ ਹੋਰ ਦ੍ਰਿੜ੍ਹ ਹੋਇਆ ਸੀ।ਗੁਰੂ ਘਰ ਵਿਖੇ ਖੂਬਸੂਰਤ ਹਰਿਆਵਲ ਨਾਲ ਭਰਪੂਰ ਵਾਤਾਵਰਣ ਸੰਗਤ ਨੂੰ ਸਕੂਨ ਦੇਣ ਵਾਲਾ ਹੈ।ਡਾ. ਰੂਪ ਸਿੰਘ ਕਿਹਾ ਕਿ ਬੇਸ਼ੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਬਹੁਤ ਛੋਟੀ ਹੈ, ਪਰੰਤੂ ਜਿਹੜਾ ਉਪਦੇਸ਼ ਲੋਕਾਈ ਨੂੰ ਗੁਰੂ ਸਾਹਿਬ ਨੇ ਇਥੋਂ ਦਿੱਤਾ ਉਹ ਵੱਡੇ ਮਹੱਤਵ ਵਾਲਾ ਹੈ।ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਗ੍ਰੰਥੀ ਸਿੰਘ ਤੇ ਰਾਗੀ ਜਥੇ ਨੂੰ ਗੁਰੂ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਕਰਨਜੀਤ ਸਿੰਘ, ਪਰਵਿੰਦਰ ਸਿੰਘ ਡੰਡੀ ਵੀ ਮੌਜੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply