Monday, September 14, 2026

550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੱਧਾ ਮੁੰਡਾ ਵਿਖੇ ਗੁਰਮਤਿ ਸਿਖਲਾਈ ਕੈੰਂਪ ਲਗਾਇਆ

ਬਟਾਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਅਰਸ਼ਪ੍ਰੀਤ ਸਿੰਘ ਮਧਰੇ ਅਤੇ PUNJ0207201917ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਸਦਕਾ ਹਲਕਾ ਸ੍ਰੀ ਹਰਗੋਬਿੰਦਪੁਰ ਅੰਦਰ ਪੈਂਦੇ ਪਿੰਡ ਲੱਧਾ ਮੁੰਡਾ ਜਿਲਾ ਗੁਰਦਾਸਪੁਰ ਵਿੱਚ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਵਿਖੇ 4 ਜੂਨ ਤੋਂ 1 ਜੁਲਾਈ 2019 ਤੱਕ ਗੁਰਮਤਿ ਸਿਖਲਾਈ ਕੈੰਂਪ ਲਗਾਇਆ ਗਿਆ।ਜਿਸ ਵਿੱਚ 40 ਬੱਚਿਆਂ ਨੇ ਭਾਗ ਲਿਆ।ਕੈੰਂਪ ਦੀ ਸਮਾਪਤੀ ਸਮੇਂ ਬੱਚਿਆਂ ਵਲੋਂ ਕਵਿਤਾ, ਕਵੀਸ਼ਰੀ ਅਤੇ ਲੈਕਚਰ ਦਿੱਤੇ ਗਏ।ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਬੱਚਿਆਂ ਨੂੰ ਸ਼ੀਲਡਾਂ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਲਵਲਪ੍ਰੀਤ ਸਿੰਘ ਖੁਜਾਲਾ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।ਸਹਿਜ ਪਾਠ ਸੰਸਥਾ ਵਲੋਂ ਪਹੁੰਚੇ ਬੀਬੀ ਸੁਰਜੀਤ ਕੌਰ ਨੇ ਸਹਿਜ ਪਾਠ ਕਰਨ ਵਾਲੀਆਂ ਬੀਬੀਆਂ ਨੂੰ ਸਨਮਾਨਿਤ ਕੀਤਾ।
             ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ, ਗੁਰਦੀਪ ਸਿੰਘ ਪ੍ਰਧਾਨ, ਸਰਬਜੀਤ ਸਿੰਘ ਦਾਰਾਪੁਰ, ਬੱਬੂ ਕਾਹਲੋਂ, ਚਰਨਪ੍ਰੀਤ ਸਿੰਘ, ਸਰੂਪ ਸਿੰਘ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply