Friday, April 24, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਸਕੂਲ ਵਿਦਿਆਰਥੀਆਂ ਨੇ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕੀਤਾ -ਪ੍ਰਿੰ: ਗਿੱਲ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸਾਬੋ ਕੀ ਤਲਵੰਡੀ PUNJ0207201919(ਬਠਿੰਡਾ) ਵਿਖੇ ਕਰਵਾਈ ਗਈ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ, ਚੈਂਪੀਅਨਸ਼ਿਪ ’ਚ ਮੁੱਕੇਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
    ਸਕੂਲ ਪ੍ਰਿੰਸੀਪਲ ਏ.ਐਸ ਗਿੱਲ ਨੇ ਇਸ ਮੌਕੇ ਵਿਦਿਆਰਥੀਆਂ ਦੁਆਰਾ ਕੀਤੇ ਗਏ ਮੁੱਕੇਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਸਨੇਹਦੀਪ ਸਿੰਘ ਜੋ ਕਿ 8ਵੀਂ ਕਲਾਸ ਦਾ ਵਿਦਿਆਰਥੀ ਹੈ, ਨੇ 37 ਕਿਲੋਗ੍ਰਾਮ ਕੈਟਾਗਰੀ ’ਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ।ਜਦਕਿ 8ਵੀਂ ਕਲਾਸ ਦੇ ਅਰਸ਼ਦੀਪ ਸਿੰਘ ਅਤੇ 9ਵੀਂ ਕਲਾਸ ਦੇ ਤਰਿੰਦਰ ਸਿੰਘ ਤੇਜਪਾਲ ਨੇ 70 ਕਿਲੋਗ੍ਰਾਮ ਵਰਗ ’ਚ ਕ੍ਰਮਵਾਰ ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਸਕੂਲ ਦਾ ਮਾਣ ਵਧਾਇਆ ਹੈ।
    ਪ੍ਰਿੰ: ਗਿੱਲ ਨੇ ਕਿਹਾ ਕਿ ਨੈਸ਼ਨਲ ਬਾਕਸਿੰਗ ਅਕੈਡਮੀ, ਰੋਹਤਕ (ਹਰਿਆਣਾ) ਵਿਖੇ 8 ਜੁਲਾਈ ਤੱਕ ਹੋਣ ਵਾਲੇ ਸਬ-ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਲਈ ਸਨੇਹਦੀਪ ਸਿੰਘ ਦੀ ਚੋਣ ਕੀਤੀ ਗਈ ਹੈ।ਉਨ੍ਹਾਂ ਨੇ ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਬਾਕਸਿੰਗ ਕੋਚ ਵਲੋਂ ਵਿਦਿਆਰਥੀਆਂ ਨੂੰ ਕਰਵਾਏ ਸਖ਼ਤ ਅਭਿਆਸ ਅਤੇ ਅਮਰਿੰਦਰ ਸਿੰਘ, ਸ਼ਤਰਪਾਲ ਸਿੰਘ ਅਤੇ ਸਖਵਿੰਦਰ ਸਿੰਘ (ਡੀ.ਪੀ.ਈ) ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply