Monday, September 14, 2026

ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ PUNJ0207201920ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਤਾ।ਅਰਦਾਸ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਗੁਰਮੁੱਖ ਸਿੰਘ ਨੇ ਲਿਆ।
    ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸ ਪਾਵਨ ਤਖ਼ਤ ਦੀ ਸਿਰਜਣਾ ਕਰਕੇ ਸਿੱਖ ਕੌਮ ਦੀ ਨਿਆਰੀ ਹੋਂਦ ਹਸਤੀ ਨੂੰ ਦੁਨੀਆਂ ਸਾਹਮਣੇ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਇਹ ਤਖ਼ਤ ਮੀਰੀ-ਪੀਰੀ ਦੇ ਵਿਲੱਖਣ ਸਿਧਾਂਤ ਦਾ ਪ੍ਰਤੀਕ ਹੈ ਅਤੇ ਸਿੱਖ ਜਗਤ ਅੰਦਰ ਇਸ ਦਾ ਵੱਡਾ ਸਤਿਕਾਰ ਹੈ।ਉਨ੍ਹਾਂ ਇਸ ਦਿਹਾੜੇ ’ਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੀ ਧਾਰਨੀ ਬਣਨ ਦੀ ਅਪੀਲ ਵੀ ਕੀਤੀ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਕਰਮਬੀਰ ਸਿੰਘ ਕਿਆਮਪੁਰ, ਹਰਜੀਤ ਸਿੰਘ ਲਾਲੂਘੁੰਮਣ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਬਘੇਲ ਸਿੰਘ ਤੇ ਨਿਸ਼ਾਨ ਸਿੰਘ ਵਧੀਕ ਮੈਨੇਜਰ ਸਮੇਤ ਸੰਗਤਾਂ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply