ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ
ਨਾਨਕ ਝੀਰਾ ਸਾਹਿਬ ਬਿਦਰ ਤੋਂ ਸ਼ੁਰੂ ਹੋਈ ‘550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ’ 22 ਜੁਲਾਈ ਨੂੰ ਅੰਮ੍ਰਿਤਸਰ ਪਹੁੰਚੇਗੀ। ਇਹ ਜਾਣਕਾਰੀ ਮਨਪ੍ਰੀਤ ਸਿੰਘ ਜੱਸੀ ਮੈਂਬਰ ਧਰਮ ਪ੍ਰਚਾਰ ਗੁ. ਪ੍ਰਬੰਧਕ ਬੋਰਡ, ਹੈਦਰਾਬਾਦ ਤੇ ਇੰਚਾਰਜ ਅੰਮ੍ਰਿਤਸਰ ‘550 ਸਾਲਾ ਗੁਰੂ ਨਾਨਕ ਪ੍ਰਕਾਸ਼ ਯਾਤਰਾ’ ਦਿੰਦਿਆਂ ਕਿਹਾ ਕਿ ਬਲਬੀਰ ਸਿੰਘ ਪ੍ਰਧਾਨ ਗੁ. ਸ੍ਰੀ ਨਾਨਕ ਝੀਰਾ ਸਾਹਿਬ ਤੇ ਸਮੂਹ ਪ੍ਰਬੰਧਕੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਯਾਤਰਾ 2 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਸੂਬਿਆਂ `ਚੋਂ ਹੁੰਦੀ ਹੋਈ ਵਾਪਿਸ ਬਿਦਰ ਪਹੁੰਚੇਗੀ। ਇਹ ਯਾਤਰਾ 18 ਜੁਲਾਈ ਨੂੰ ਪਟਿਆਲਾ, 19, 20 ਨੂੰ ਲੁਧਿਆਣਾ, 21 ਨੂੰ ਸੁਲਤਾਨਪੁਰ ਲੋਧੀ ਤੋਂ 22 ਜੁਲਾਈ ਨੂੰ ਅੰਮ੍ਰਿਤਸਰ ਪਹੰੁਚੇਗੀ। ਜਿਥੇ ਸੰਗਤਾਂ ਤੇ ਧਾਰਮਿਕ ਜਥੇਬੰਦੀਆਂ ਯਾਤਰਾ ਦਾ ਸਵਾਗਤ ਕਰਨਗੀਆਂ।
ਇਸ ਮੌਕੇ ਪ੍ਰਧਾਨ ਬਲਬੀਰ ਸਿੰਘ, ਜਗਦੇਵ ਸਿੰਘ ਕਥਾਕਾਰ, ਅਮਰਜੀਤ ਸਿੰਘ ਭਾਟੀਆ, ਰਾਣਾ ਪਲਵਿੰਦਰ ਸਿੰਘ, ਗੁਰਚਰਨ ਸਿੰਘ ਮਨਚੰਦਾ ਰੁਮਾਲਿਆਂ ਵਾਲੇ, ਸੁਰਿੰਦਰ ਸਿੰਘ ਭਾਟੀਆ, ਮਨਪ੍ਰੀਤ ਸਿੰਘ ਬਿਦਰ ਆਦਿ ਹਾਜ਼ਰ ਸਨ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media