Friday, September 20, 2024

ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਪੰਜਾਬ ਨੂੰ ਮਿਲਿਆ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦਾ ਵਫਦ

ਸਮਰਾਲਾ, 3 ਜੁਲਾਈ  (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ  ਗੋਰਮਿੰਟ ਪੈਨਸ਼ਨਰਜ਼ ਜੁਆਂਿੲੰਟ ਫਰੰਟ ਦਾ ਇੱਕ ਵਫਦ ਫਰੰਟ ਦੇ PUNJ0307201905ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਅੱਜ ਉਹਨਾਂ ਦੀ ਚੰਡੀਗੜ੍ਹ ਵਿਖੇ ਰਿਹਾਇਸ਼ਗਾਹ ਵਿਖੇ ਮਿਲਿਆ।ਵਫਦ ਵਿੱਚ ਪ੍ਰੇਮ ਸਾਗਰ ਸ਼ਰਮਾ ਤੋਂ ਇਲਾਵਾ ਰਿਟਾ: ਲੈਕ: ਬਿਹਾਰੀ ਲਾਲ ਸੱਦੀ, ਦਰਗੇਸ਼ ਸ਼ਰਮਾ, ਸੋਨੀ ਸੱਦੀ ਅਤੇ ਹੋਰ ਪੈਨਸ਼ਨਰ ਹਾਜ਼ਰ ਸਨ। ਮੀਟਿੰਗ ਦੌਰਾਨ ਵਫਦ ਵੱਲੋਂ ਪੰਜਾਬ ਦੇ ਪੈਨਸ਼ਨਰਾਂ ਨਾਲ ਬੁਢਾਪੇ ਦੀ ਉਮਰੇ ਹੋ ਰਹੇ ਧੱਕੇ ਸਬੰਧੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਰਹਿੰਦੀਆਂ ਮੰਗਾਂ ਜਿਨ੍ਹਾਂ ਵਿੱਚ 15 ਪ੍ਰਤੀਸ਼ਤ  ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਅਤੇ ਬਣਦਾ ਬਕਾਏ ਦਾ ਭੁਗਤਾਨ ਤੁਰੰਤ ਕਰਨ ਅਤੇ 6ਵੇਂ ਪੰਜਾਬ ਪੇਅ ਕਮਿਸ਼ਨ ਤੋਂ ਰਿਪੋਰਟ ਲੈ ਕੇ ਤੁਰੰਤ ਲਾਗੂ ਕਰਨ, ਮੈਡੀਕਲ ਪ੍ਰਤੀਪੂਰਤੀ ਬਿਲਾਂ ਦਾ ਭੁਗਤਾਨ ਤੁਰੰਤ ਕਰਨ ਸਬੰਧੀ ਵੀ ਕਿਹਾ ਗਿਆ।ਵਿੱਤ ਮੰਤਰੀ ਪੰਜਾਬ ਨੇ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਦੇ ਪੈਨਸ਼ਨਰਾਂ ਦੀ ਜੱਥੇਬੰਦੀ ਨਾਲ ਮੀਟਿੰਗ ਜਲਦੀ ਤੋਂ ਜਲਦੀ ਸੱਦ ਕੇ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਠੋਸ ਹੱਲ ਕੱਢਿਆ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply