Thursday, September 19, 2024

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਦਿੱਤਾ ਸੱਦਾ ਕਬੂਲਿਆ

ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ PUNJ03072019082019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ।ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ।
          ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਵੀ ਮੌਜੂਦ ਸਨ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਸਮਾਗਮ ਵਿਚ ਸ਼ਾਮਲ ਹੋਣਾ ਪ੍ਰਵਾਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਸਮਾਂ ਕਰਾਰ ਦਿੱਤਾ ਹੈ।ਲੌਂਗੋਵਾਲ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼-ਨਸੀਬੀ ਹੋਵੇਗੀ, ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply