Tuesday, September 15, 2026

ਪਾਬੰਦੀਸ਼ੁਦਾ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਪ੍ਰਾਪਰਟੀ ਹੋਵੇਗੀ ਅਟੈਚ – ਸ਼ਰਨਜੀਤ ਸਿੰਘ ਐਸ.ਪੀ
ਲੌਂਗੋਵਾਲ, 3 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪ੍ਰਬੰਧਕੀ PUNJ0307201909ਕੰਪਲੈਕਸ ਵਿਖੇ ਕੈਮਿਸਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੋਂ ਜ਼ਿਲ੍ਹਾ ਸੰਗਰੂਰ ਅੰਦਰ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਤੋਂ ਗੁਰੇਜ਼ ਕਰਕੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਕਿਹਾ ਕਿ ਜੇਕਰ ਕਿਸੇ ਕੈਮਿਸਟ/ਮੈਡੀਕਲ ਸਟੋਰ/ਦਵਾਈ ਵਿਕਰੇਤਾ ਜਾਂ ਅਜਿਹੇ ਹੀ ਕਿਸੇ ਹੋਰ ਵਿਅਕਤੀ ਪਤਾ ਚੱਲਦਾ ਹੈ ਕਿ ਉਹ ਦਵਾਈਆਂ ਦੀ ਆੜ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਨਸ਼ੇ ਦੇ ਤੌਰ `ਤੇ ਦੁਰਵਰਤੋਂ ਵਾਲੀਆਂ ਦਵਾਈਆਂ ਵੇਚਦਾ ਹੈ ਤਾਂ ਇਸ ਦੀ ਸੂਚਨਾ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਵਲੋਂ ਜਾਰੀ ਮੋਬਾਇਲ ਨੰਬਰ 98152-06006, ਈ-ਮੇਲ punjabdrugscontrolorg@gmail.com ਜਾਂ ਟੋਲ ਫਰੀ ਨੰਬਰ 181 `ਤੇ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਐਸ.ਪੀ ਹੈਡਕੁਆਟਰ ਸ਼ਰਨਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ `ਤੇ ਬਖਸ਼ਿਆ ਨਹੀ ਜਾਵੇਗਾ।ਜਿਸ ਦੇ ਲਈ ਰਾਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਢੁਕਵੀਂ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਪ੍ਰਾਪਰਟੀ ਨੂੰ ਅਟੈਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅੱਤਵਾਦ ਤੋਂ ਬਾਅਦ ਨਾਰਕੋ ਟੈਰਿਜ਼ਮ ਵਰਗੇ ਦੌਰ `ਤੇ ਕਾਬੂ ਪਾਉਣ ਲਈ ਲੋਕਾਂ ਦੇ ਸਹਿਯੋਗ ਸਭ ਤੋਂ ਅਹਿਮ ਹੈ।ਜਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜਿੰਦਲ ਨੇ ਵਿਸ਼ਵਾਸ ਦਿਵਾਇਆ ਕਿ ਸਮੂਹ ਕੈਮਿਸਟਾਂ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply