ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਹੈ ਕਿ ਸ਼੍ਰੀਮਤੀ ਕੋਮਲ ਮਿੱਤਲ ਵਧੀਕ ਕਮਿਸ਼ਨਰ ਨਗਰ ਨਿਗਮ ਨੂੰ ਠੋਸ ਰਹਿੰਦ-ਖੂਹੰਦ ਪ੍ਰਬੰਧਨ ਸਿਸਟਮ ਸਕੀਮ ਤਹਿਤ ਨੋਡਲ ਅਫ਼ਸਰ ਨਿਯੁੱਕਤ ਕੀਤਾ ਗਿਆ ਅਤੇ ਇਸ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਜਿੰਮੇਵਾਰੀ ਸੌਂਪੀ ਗਈ। ਵਧੀਕ ਕਮਿਸ਼ਨਰ-ਕਮ-ਨੋਡਲ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼, 2016 ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ `ਤੇ ਲਾਗੂ ਹੁੰਦੇ ਹਨ ਜਿਸ ਤਹਿਤ ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਡੋਰ-ਟੂ-ਡੋਰ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਇਕੱਠਾ ਕਰਨਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਨਾਉਣਾ ਹੈ ਕਿ ਗਿੱਲਾ ਕੂੜਾ ਕੰਪੋਜਟ ਖਾਦ ਬਨਾਉਣ ਲਈ ਵਰਤੋਂ ਕੀਤਾ ਜਾਵੇ ਅਤੇ ਸੁੱਕੇ ਕੂੜੇ ਦੀ ਵੱਧ ਤੋਂ ਵੱਧ ਮੁੜ ਵਰਤੋਂ ਕੀਤੀ ਜਾਵੇ। ਇਸ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾਵੇ ਅਤੇ ਟ੍ਰੇਨਿੰਗ ਪ੍ਰੋਗਰਾਮ ਵੀ ਕੀਤੇ ਜਾਣ।ਗਿੱਲੇ ਕੂੜੇ ਦੀ ਕੰਪੋਜਟ ਬਨਾਉਣ ਲਈ ਸ਼ਹਿਰ ਵਿਚ ਥਾਵਾਂ ਨਿਰਧਾਰਤ ਕੀਤੀਆਂ ਜਾਣ ਤਾਂ ਜੋ ਇਨ੍ਹਾਂ ਦੀ ਡਿਸੈਂਟਰਾਲਾਇਜ਼ਡ ਪ੍ਰੋਸੈਸਿੰਗ
ਹੋ ਸਕੇ।
ਇਸ ਤੋਂ ਇਲਾਵਾ ਵਧੀਕ ਕਮਿਸ਼ਨਰ ਨਗਰ ਨਿਗਮ ਵਲੋਂ ਲੀਗੇਸੀ ਵੇਸਟ ਨੂੰ ਡੀਲ ਕਰਨ ਬਲਕ ਵੇਸਟ ਜੈਨਰੇਸ਼ਨ ਅਤੇ ਇਨ ਹਾਊਸਿੰਗ ਪ੍ਰਸੈਸਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ।ਵਧੀਕ ਕਮਿਸ਼ਨਰ-ਕਮ-ਨੋਡਲ ਅਫਸਰ ਨੇ ਦੱਸਿਆ ਕਿ ਨਗਰ ਪੰਚਾਇਤ ਰਾਜਾਸਾਂਸੀ ਨੂੰ ਮਾਡਲ ਨਗਰ ਪੰਚਾਇਤ ਚੁਣਿਆ ਗਿਆ ਹੈ।ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਰਾਜਾਸਾਂਸੀ ਦੀਆਂ ਸਾਰੀਆਂ ਵਾਰਡਾਂ ਵਿਚ ਸਾਲਿਡ ਵੇਸਟ ਮੈਨੇਜਮੈਂਟ ਸਿਸਟਮ ਸਕੀਮ ਦੇ ਨਿਯਮਾਂ ਲਾਗੂ ਕੀਤੇ ਜਾਣ।ਸ੍ਰੀਮਤੀ ਮਿੱਤਲ ਨੇ ਨਗਰ ਨਿਗਮ ਅਤੇ ਨਗਰ ਪੰਚਾਇਤ/ਕੌਂਸਲਾਂ ਦੇ ਸਮੂਹ ਕਾਰਜ਼ਕਾਰੀ ਇੰਜੀਨੀਅਰ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਇਕੱਠਾ ਕੀਤਾ ਜਾਵੇ ਅਤੇ ਗਿੱਲੇ ਕੂੜੇ ਨੂੰ ਕੰਪੋਜਟ ਕਿੱਟ ਵਿਚ ਹੀ ਪਾਇਆ ਜਾਵੇ। ਜਿਸ ਤੋਂ ਖਾਦ ਬਣਾਈ ਜਾਵੇ ਅਤੇ ਪ੍ਰਧਾਨ ਨਗਰ ਕੌਂਸਲ/ਪੰਚਾਇਤ ਦਾ ਸਹਿਯੋਗ ਲਿਆ ਜਾਵੇ। ਜਿਹਨਾਂ ਵਲੋਂ ਆਮ ਲੋਕਾਂ ਨੂੰ ਵੀ ਇਸ ਸਬੰਧੀ ਜਾਣੁ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਸਨਰ ਵੱਲੋਂ ਉਪ ਮੰਡਲ ਮੈਜਿਸਟਰੇਟ-ਕਮ-ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਨੂੰ ਵੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਕੰਪੋਜ਼ਟ ਪਿਟ ਲਈ ਢੁਕਵੇਂ ਸਥਾਨਾਂ ਦੀ ਸ਼ਨਾਖਤ ਕਰਕੇ ਨੋਡਲ ਅਫ਼ਸਰ ਨੂੰ ਮੁਹੱਈਆ ਕਰਨ ਬਾਰੇ ਵੀ ਹਦਾਇਤ ਕੀਤੀ ਗਈ।
ਢਿਲੋਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਤਾਂ ਜੋ ਕੂੜਾ ਚੁੱਕਣ ਵਾਲਿਆਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਢਿਲੋਂ ਨੇ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਰੱਖਣ ਲਈ ਥਾਂ-ਥਾਂ `ਤੇ ਕੂੜਾ ਨਾ ਸੁੱਟਣ ਅਤੇ ਸਫਾਈ ਕਰਮਚਾਰੀਆਂ ਦਾ ਪੂਰਨ ਸਹਿਯੋਗ ਕਰਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media