ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮੈਨੂਅਲ ਸਕਵੇਂਜਰ ਰਿਹੈਬਲਿਟੇਸ਼ਨ ਐਕਟ 2013 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਇਕ ਮੀਟਿੰਗ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਿਕਲਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਢਿਲੋਂ ਨੇ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਰਈਆ ਦੀ ਰਿਪੋਰਟ ਅਨੁਸਾਰ ਜਿਹੜੇ ਦੋ ਸਫ਼ਾਈ ਕਰਮਚਾਰੀਆਂ ਦੀ ਮੌਤ ਹੋਈ ਸੀ ਉਨ੍ਹਾਂ ਨੂੰੂ 10-10 ਲੱਖ ਰੁਪਏ ਦਾ ਬਣਦਾ ਲਾਭ ਦਿੱਤਾ ਜਾ ਚੁੱਕਾ ਹੈ ਅਤੇ ਉਸ ਠੇਕੇਦਾਰ ਵਿਰੁੱਧ ਕਾਨੂੰਨੀ ਕਾਰਵਾਈ ਲਈ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜਿਲ੍ਹੇ ਅੰਦਰ ਮੈਨੂਅਲ ਸਕਵੇਂਜਰ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਸ ਮੀਟਿੰਗ ਵਿੱਚ ਸ੍ਰੀਮਤੀ ਅਨਮਜੌਤ ਕੌਰ ਡਿਪਟੀ ਡਾਇਰੈਕਟਰ ਸਥਾਨ ਸਰਕਾਰਾਂ ਸੁਖਵਿੰਦਰ ਸਿੰਘ ਘੁੰਮਣ ਜਿਲ੍ਹਾ ਭਲਾਈ ਅਫ਼ਸਰ, ਅੰਮ੍ਰਿਤ ਸਰੂਪ ਡੋਗਰਾ ਡੀ.ਐਸ.ਪੀ ਦਿਹਾਤੀ, ਸੁਰਿੰਦਰ ਸਿੰਘ ਤਹਿਸੀਲ ਭਲਾਈ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media