Monday, November 23, 2026

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਪ ਲਗਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਕਾਰਵਾਈ ਆਰੰਭੀ

ਸਹਿਕਾਰਤਾ ਮੰਤਰੀ ਰੰਧਾਵਾ ਨੂੰ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ ਇੰਟੈਂਟ ਸੌਂਪਿਆ

ਚੰਡੀਗੜ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਅਦਾਰਿਆਂ ਦੀ ਖਾਲੀ ਪਈ ਜ਼ਮੀਨ ਉਪਰ ਇੰਡਿਅਨ Petrol Pumpਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਸਥਾਪਿਤ ਕਰਨ ਹਿੱਤ ਸਮੌਝੇਤ ਤਹਿਤ ਕਾਰਵਾਈ ਕਰਦਿਆਂ ਆਈ.ਓ.ਸੀ ਵਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਰਿਟੇਲ ਆਊਟਲੈਟ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੈਟਰ ਆਫ ਇੰਟੈਂਟ ਸੌਂਪਿਆ ਗਿਆ।
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਈ.ਓ.ਸੀ ਵਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਵਿਖੇ ਰਿਟੇਲ ਆਊਟਲੈਟ ਸਥਾਪਿਤ ਕਰਨ ਲਈ ਕੀਤੀ ਸਮਾਂਬੱਧ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਸ ਜਤਾਈ ਕਿ ਕਾਰਪੋਰੇਸ਼ਨ ਦੇ ਅਧਿਕਾਰੀ ਬਾਕੀ ਸਥਾਨਾਂ `ਤੇ ਵੀ ਰਿਟੇਲ ਆਊਟਲੈਟ ਸਥਾਪਤ ਕਰਨ ਸਬੰਧੀ ਵੀ ਸਮਾਂਬੱਧ ਤਰੀਕੇ ਨਾਲ ਕਾਰਵਾਈ ਨੇਪਰੇ ਚਾੜਨਗੇ।ਉਨਾਂ ਕਿਹਾ ਕਿ ਆਈ.ਓ.ਸੀ ਵੱਲੋਂ ਸਹਿਕਾਰੀ ਅਦਾਰਿਆਂ ਵਿਚ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਨਿਵੇਸ਼ ਨਾਲ ਨਾਂ ਕੇਵਲ ਸਹਿਕਾਰੀ ਅਦਾਰਿਆਂ ਨੂੰ ਵਿੱਤੀ ਤੌਰ `ਤੇ ਲਾਭ ਹੋਵੇਗਾ ਬਲਕਿ ਇਸ ਨਾਲ ਰੁਜ਼ਗਾਰ ਦੇ ਵਾਧੂ ਮੌਕੇ ਵੀ ਪੈਦਾ ਹੋਣਗੇ ਜਿਸ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਘਰ-ਘਰ ਰੁਜ਼ਗਾਰ ਦੀ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।
ਇੰਡੀਅਨ ਆਇਲ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ (ਰਿਟੇਲ ਸੇਲ) ਅਮਰਿੰਦਰਾ ਕੁਮਾਰ ਨੇ ਲੈਟਰ ਆਫ ਇੰਟੈਂਟ ਸੌਂਪਦੇ ਹੋਏ ਸਹਿਕਾਰਤਾ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਸਹਿਕਾਰਤਾ ਵਿਭਾਗ ਰਾਹੀਂ ਰਿਟੇਲ ਆਊਟਲੈਟ ਸਥਾਪਿਤ ਕਰਨ ਸਬੰਧੀ ਕਿਸੇ ਕੰਪਨੀ ਨਾਲ ਐਮ.ਓ.ਯੂ ਸਹੀਬੱਧ ਕਰਨ ਦਾ ਉਪਰਾਲਾ ਕੀਤਾ ਹੈ।
ਇਸ ਮੌਕੇ ਵਿਧਾਇਰ ਸੰਗਤ ਸਿੰਘ ਗਿਲਜੀਆਂ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਦਵਿੰਦਰ ਸਿੰਘ, ਜਨਰਲ ਮੈਨੇਜਰ ਹਰਬਕਸ਼ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਿਪਟੀ ਜਨਰਲ ਮੈਨੇਜਰ ਤਹਸ਼ੀਨ ਰਿਆਜ ਅਤੇ ਸਚਿਨ ਸ਼ਰਮਾ ਵੀ ਹਾਜ਼ਰ ਸਨ।
   

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply