Tuesday, November 24, 2026

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੱਕ ਅਣਪਛਾਤੇ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਗੁਰੂ ਨਾਨਕ ਦੇਵ ਹਸਪਤਾਲ ਵਿਖੇ PUNJ060720190772 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 60 ਸਾਲ, ਕੱਦ 5’-5’’, ਦਾੜ੍ਹੀ ਕੇਸ ਰੱਖੇ ਹੋਏ, ਨੀਲ ਨਿਹੰਗ ਦਾ ਬਾਣਾ ਪਾਇਆ ਹੋਇਆ ਹੈ।ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਨਾ ਮਾਲੂਮ ਵਿਅਕਤੀ ਗਲਿਆਰਾ ਪਾਰਕ ਵਿੱਚ ਬਿਮਾਰ ਪਿਆ ਸੀ, ਜਿਸ ਨੂੰ 108 ਐਂਬੂਲੈਂਸ ਵਾਲੇ ਜਦ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਜਾ ਰਹੇ ਸੀ, ਤਾਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।ਉਕਤ ਵਿਅਕਤੀ ਦੇ ਪਤੇ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਸੁਖਦੇਵ ਸਿੰਘ ਇੰਸਪੈਕਟਰ ਇੰਚਾਰਚ ਅੰਮ੍ਰਿਤਸਰ ਫੋਨ ਨੰ: 97811-30219 `ਤੇ ਸੰਪਰਕ ਕਰ ਸਕਦਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply