Friday, July 10, 2026

ਜੀਰੀ ਦੇ ਰੇਟ `ਚ ਸਿਰਫ਼ 65 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ – ਲਖਮੀਰ ਵਾਲਾ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਾਉਣੀ ਦੀਆਂ 14 ਫ਼ਸਲਾਂ ਦੇ ਰੇਟ ਐਲਾਨ ਕੇ ਦੇਸ਼ ਦੇ ਅੰਨਦਾਤਾ PUNJ0607201909ਕਿਸਾਨ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
      ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਇੱਕ ਕਰਕੇ ਮਿਹਨਤ ਕਰਦੇ ਹੋਏ ਅਤੇ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਸਾਰੇ ਦੇਸ਼ ਦਾ ਢਿੱਡ ਭਰ ਰਿਹਾ ਹੈ।ਪਰ ਮੋਦੀ ਸਰਕਾਰ ਨੇ ਜੀਰੀ ਦੇ ਰੇਟ ਵਿੱਚ 65 ਰੁਪਏ ਪ੍ਰਤੀ ਕਵਿੰਟਲ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਦੁਬਾਰਾ ਸਰਕਾਰ ਬਣਨ ਤੋਂ ਪਹਿਲਾਂ ਭਾਜਪਾ ਲੀਡਰਾਂ ਵੱਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਖੋਖਲੇ ਵਾਅਦੇ ਕੀਤੇ ਗਏ ਸਨ।ਪਰ ਹੁਣ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਮਾਮੂਲੀ ਵਾਧਾ ਸੁਣ ਕੇ ਕਿਸਾਨਾਂ ਵਿੱਚ ਨਿਰਾਸ਼ਾ ਛਾ ਗਈ ਹੈ।ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਨੂੰ ਮੋਦੀ ਨੇ ਫਿਰ ਨਿਰਾਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤਾ ਗਿਆ ਆਪਣਾ ਵਾਅਦਾ ਪੂਰਾ ਕਰੇ।
ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਜਗਦੇਵ ਸਿੰਘ ਜੱਗਾ ਵੀ ਮੌਜੂਦ ਸਨ।
 

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …

Leave a Reply