Tuesday, December 24, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਯੂਨੀਵਰਸਿਟੀ ਮੈਰਿਟ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਖ਼ਾਲਸਾ ਕਾਲਜ PUNJ0607201911ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ 100% ਰਿਹਾ।ਵਿਦਿਆਰਥਣ ਮਨਪ੍ਰੀਤ ਕੌਰ ਨੇ 77% ਨੰਬਰ ਲੈ ਕੇ ਯੂਨੀਵਰਸਿਟੀ ਮੈਰਿਟ ’ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ।
    ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਦੀ ਸਨਦੀਪ ਕੌਰ ਨੇ 76% ਨੰਬਰ ਲੈ ਕੇ ਯੂਨੀਵਰਸਿਟੀ ’ਚ 24ਵਾਂ ਸਥਾਨ ਹਾਸਲ ਕੀਤਾ ਹੈ।ਕਲਾਸ ਦੇ ਬਾਕੀ ਵਿਦਿਆਰਥੀ ਵੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ।ਉਨ੍ਹਾਂ ਕੰਪਿਊਟਰ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਦੇ ਚੰਗੇ ਨਤੀਜੇ ਆ ਸਕੇ। ਉਨ੍ਹਾਂ ਇਸ ਮੌਕੇ ਅਗਾਂਹ ਭਵਿੱਖ ’ਚ ਵੀ ਅਜਿਹੀਆਂ ਪ੍ਰਾਪਤੀਆਂ ਦੀ ਆਸ ਪ੍ਰਗਟ ਕੀਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply