Thursday, September 19, 2024

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ PUNJ0707201901ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇਣ ਦਾ ਸਿਲਸਲਾ ਲਗਾਤਾਰ ਜਾਰੀ ਹੈ।
 ਇਸੇ ਤਹਿਤ ਲੌਂਗੋਵਾਲ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਦਿਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਖੁਦ ਪਹੁੰਚ ਕਰ ਕੇ ਸੱਦਾ ਦੇ ਚੁੱਕੇ ਹਨ। ਹਰਿਆਣਾ ਦੇ ਮੁੱਖ ਮਤਰੀ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ 12 ਨਵੰਬਰ ਦੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਕਿਹਾ ਜਿਸ ’ਤੇ ਸ੍ਰੀ ਖੱਟਰ ਨੇ ਇਸ ਇਤਿਹਾਸਕ ਮੌਕੇ ’ਤੇ ਹਾਜ਼ਰੀ ਦੀ ਵਚਨਬੱਧਤਾ ਪ੍ਰਗਟਾਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਸੱਦੇ ਦਾ ਸਵਾਗਤ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਉਹ ਅਗਲੇ ਦਿਨਾਂ ਅੰਦਰ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ ਕਰਨਗੇ ਤਾਂ ਜੋ ਗੁਰੂ ਸਾਹਿਬ ਜੀ ਦਾ ਇਤਿਹਾਸਕ ਪੁਰਬ ਯਾਦਗਾਰੀ ਢੰਗ ਨਾਲ ਮਨਾਇਆ ਜਾ ਸਕੇ।ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨਾਲ ਮੁਲਾਕਾਤ ਸਮੇਂ ਭਾਈ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਮੈਂਬਰ ਸ਼੍ਰੋਮਣੀ ਕਮੇਟੀ ਭੁਪਿੰਦਰ ਸਿੰਘ ਅਸੰਧ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਦਰਸ਼ਨ ਸਿੰਘ ਪੀ.ਏ ਵੀ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply