ਸਮਾਰਟ ਸਿਟੀ ਦੇ ਕੰਮਾਂ ਨੂੰ ਲੈ ਕੇ ਕੀਤਾ ਰਿਵਿਊ
ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ – ਸਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆਪਣੇ ਗ੍ਰਹਿ ਵਿਖੇ ਸਮਾਰਟ ਸਿਟੀ ਅਧੀਨ ਚੱਲ ਰਹੇ ਪਹਿਲੇ ਫੇਜ ਦੇ ਕੰਮਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ ਇਸ ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ-ਕਮ-ਸੀ.ਈ.ਓ ਸਮਾਰਟ ਸਿਟੀ ਅੰਮ੍ਰਿਤਸਰ, ਬਾਲ ਕ੍ਰਿਸ਼ਨ ਐਸ.ਸੀ.ਪੀ.ਐਸ.ਪੀ.ਸੀ.ਐਲ, ਮਨਦੀਪ ਸਿੰਘ ਐਕਸੀਅਨ, ਰਾਜੀਵ ਸੇਖੜੀ ਨੋਡਲ ਅਫ਼ਸਰ ਸਮਾਰਟ ਸਿਟੀ, ਮਹੇਸ਼ ਖੰਨਾ ਕੌਂਸਲਰ, ਵਿਕਾਸ ਸੋਨੀ ਕੌਂਸਲਰ, ਸੁਨੀਲ ਕਾਉਂਟੀ, ਪਰਮਜੀਤ ਚੌਪੜਾ ਤੋਂ ਇਲਾਵਾ ਸਮਾਰਟ ਸਿਟੀ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਹਾਜ਼ਰ ਸਨ।
ਸੋਨੀ ਵੱਲੋਂ ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਹੋਣ ਵਾਲੇ ਕੰਮਾਂ ਦੀ ਪੇਸ਼ਕਾਰੀ ਵੀ ਦੇਖੀ।ਉਨ੍ਹਾਂ ਵਲੋਂ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰੋਜੈਕਟਾਂ ਬਾਰੇ ਸਬੰਧਤ ਅਫ਼ਸਰਾਂ ਕੋਲੋਂ ਪੂਰੀ ਜਾਣਕਾਰੀ ਲਈ ਅਤੇ ਕਿਹਾ ਕਿ ਸਮਾਰਟ ਸਿਟੀ ਅਧੀਨ ਚਲ ਰਹੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।ਸੋਨੀ ਨੇ ਕਿਹਾ ਕਿ ਕੰਮ ਪੂਰੇ ਗੁਣਵਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਨਹੀਂ ਹੋਣੀ ਚਾਹੀਦੀ ਹੈ।
ਸੋਨੀ ਨੇ ਦੱਸਿਆ ਕਿ ਸਮਾਰਟ ਸਿਟੀ ਤਹਿਤ ਐਲਈਡੀ ਸਟਰੀਟ ਲਾਇਟਾਂ ਤੇ 35.75 ਕਰੋੜ, ਸਰਕਾਰੀ ਬਿਲਡਿੰਗਾਂ ਤੇ ਸੋਲਰ ਪ੍ਰੋਜੇਕਟ ’ਤੇ 10.2 ਕਰੋੜ, ਸਮਾਰਟ ਕਲਾਸ ਰੂਮ ’ਤੇ 6.17 ਕਰੋੜ, ਪਾਰਕਾਂ ਦੇ ਸੁੰਦਰੀਕਰਨ ਲਈ 3.7 ਕਰੋੜ ਅਤੇ ਹੈਰੀਟੇਜ਼ ਵਾਕ ’ਤੇ ਫ੍ਰੀ ਵਾਈਫਾਈ ਲਈ 2.52 ਕਰੋੜ ਰੁਪਏ ਖਰਚ ਹੋਣੇ ਹਨ ਅਤੇ ਇਨ੍ਹਾਂ ਦਾ ਕੰਮ ਸ਼ੁਰੂ ਵੀ ਹੋ ਚੁੱਕੇ ਹਨ।
ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਇਸ ਸ਼ਹਿਰ ਨੂੰ ਸੁੰਦਰ ਬਣਾਈਏ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੂਰੀ ਲਗਨ ਤੇ ਮਿਹਨਤ ਨਾਲ ਆਪਣਾ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਨੂੰ ਦੁਨੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਬਣਾਇਆ ਜਾ ਸਕੇ।
ਸਮਾਰਟ ਸਿਟੀ ਦੇ ਸੀ.ਈ.ਓ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸਮਾਰਟ ਸਿਟੀ ਹੋਣ ਵਾਲੇ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਕੁੱਝ ਕੰਮਾਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਆਉਂਦੇ ਕੁੱਝ ਹੀ ਦਿਨਾਂ ਵਿੱਚ ਸਮਾਰਟ ਸਿਟੀ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇਗੀ।ਸ੍ਰੀਮਤੀ ਮਿੱਤਲ ਵਲੋਂ ਵੱਖ-ਵੱਖ ਚੱਲ ਰਹੇ ਪ੍ਰੋਜੈਕਟਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਸਮਾਰਟ ਸਿਟੀ ਤਹਿਤ ਫਲਾਈ ਓਵਰਾਂ ਦੇ ਥੱਲੇ ਖਾਲੀ ਥਾਂ ਨੂੰ ਸੁੰਦਰ ਬਣਾਉਣ ਲਈ 7.35 ਕਰੋੜ, ਅਤੇ ਫਲਾਈਓਵਰਾਂ ਦੇ ਬਿਜਲੀ ਦੇ ਕੰਮਾਂ ਲਈ 4.97 ਕਰੋੜ, ਸਮਾਰਟ ਸੜਕਾਂ ਲਈ 137.62 ਕਰੋੜ ਅਤੇ ਸੀਵਰੇਜ ਅਤੇ ਰੇਨ ਹਾਰਵੈਸਟਿੰਗ ਲਈ ਲਈ 66.60 ਕਰੋੜ ਰੁਪਏ ਦੇ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਆਉਂਦੇ ਕੁੱਝ ਹੀ ਦਿਨਾਂ ’ਚ ਇਹ ਸਾਰੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਤਹਿਤ ਹੋਣ ਵਾਲੇ ਬਾਕੀ ਕੰਮਾਂ ਲਈ ਡੀ.ਪੀ.ਆਰ ਬਣਾਈ ਜਾ ਰਹੀ ਹੈ ਅਤੇ ਇਹ ਵੀ ਕੰਮ ਜਲਦੀ ਹੀ ਪੂਰੇ ਕਰ ਲਏ ਜਾਣਗੇ।ਉਨ੍ਹਾਂ ਦੱਸਿਆ ਕਿ ਆਉਂਦੇ 2 ਸਾਲ ਦੇ ਅੰਦਰ ਅੰਦਰ ਸ਼ਹਿਰ ਦੀ ਦਿਖ ਨੂੰ ਬਦਲ ਦਿੱਤਾ ਜਾਵੇਗਾ।
ਮੀਟਿੰਗ ਉਪਰੰਤ ਕੈਬਨਿਟ ਮੰਤਰੀ ਸ੍ਰੀ ਸੋਨੀ ਵਲੋਂ ਸ਼ਹਿਰ ਦੀ ਬਿਜਲੀ ਵਿਵਸਥਾ ਨੂੰ ਲੈ ਕੇ ਬਿਜਲੀ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਗਈ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਲੱਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ ਅਤੇ ਜਿਥੇ ਨਵੇਂ ਟਰਾਂਸਫਾਰਮਰਾਂ ਦੀ ਲੋੜ ਹੈ ਉਹ ਜਲਦੀ ਲਗਾਏ ਜਾਣ।ਮੀਟਿੰਗ ਦੌਰਾਨ ਐਸ.ਸੀ ਬਾਲ ਕ੍ਰਿਸਨ ਨੇ ਭਰੋਸਾ ਦਵਾਇਆ ਕਿ ਬਿਜਲੀ ਵਿਭਾਗ ਵਲੋਂ ਸ਼ਹਿਰ ਵਾਸੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …