Wednesday, November 13, 2024

ਜਿਲ੍ਹਾ ਸੰਗਰੂਰ `ਚ 13 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਨੀਤਿਕਾ ਵਰਮਾ

ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) -ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸੰਗਰੂਰ  ਸ਼੍ਰੀਮਤੀ ਨੀਤਿਕਾ ਵਰਮਾ ਨੇ ਦੱਸਿਆ ਕਿ Courtਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ 13 ਜੁਲਾਈ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ 6 ਅਤੇ 9 ਜੁਲਾਈ ਨੂੰ ਵੀ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਮਾਮਲਿਆਂ ਦਾ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਜਾ ਸਕੇ। ਸ਼ੀਮਤੀ ਨੀਤਿਕਾ ਵਰਮਾ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ `ਚ ਕੇਸਾਂ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ।ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।
  

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …

Leave a Reply